ਹਾਈਕੋਰਟ ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ

Wednesday, Sep 14, 2022 - 03:57 PM (IST)

ਹਾਈਕੋਰਟ ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਵਿਜੀਲੈਂਸ ਨੇ ਸੁਮੇਧ ਸੈਣੀ ਖ਼ਿਲਾਫ਼ ਚੰਡੀਗੜ੍ਹ ਸੈਕਟਰ 20 ’ਚ ਜਾਅਲੀ ਕਾਗ਼ਜ਼ਾਂ ’ਤੇ ਕੋਠੀ ਹੜੱਪਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਸੀ, ਇਸੇ ਮਾਮਲੇ ਵਿਚ ਹਾਈਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਦਰਅਸਲ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਸੁਮੇਧ ਸੈਣੀ ਜਾਂਚ ਵਿਚ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਜਾਂਚ ਏਜੰਸੀ ਵਲੋਂ ਦਿੱਤੀ ਗਈ ਸਵਾਲਾਂ ਦੀ ਸੂਚੀ ਵਿਚ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਉਨ੍ਹਾਂ ਨੇ ਦੇ ਦਿੱਤੇ ਹਨ। ਜਿਸ ਦੇ ਆਧਾਰ ’ਤੇ ਹਾਈਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ।  


author

Gurminder Singh

Content Editor

Related News