ਵੱਡੀ ਖ਼ਬਰ : ਹਾਈ ਕੋਰਟ ਨੇ ਪੰਜਾਬ ਦੇ 3 IAS ਅਫ਼ਸਰਾਂ ਨੂੰ ਦਿੱਤਾ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

Thursday, Oct 12, 2023 - 10:17 PM (IST)

ਵੱਡੀ ਖ਼ਬਰ : ਹਾਈ ਕੋਰਟ ਨੇ ਪੰਜਾਬ ਦੇ 3 IAS ਅਫ਼ਸਰਾਂ ਨੂੰ ਦਿੱਤਾ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ਚੰਡੀਗੜ੍ਹ (ਬਿਊਰੋ) : ਹਾਈ ਕੋਰਟ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 3 IAS ਅਫ਼ਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਸ਼ੀ ਕਰਾਰ ਦਿੱਤੇ ਗਏ ਆਈਏਐੱਸ ਅਧਿਕਾਰੀਆਂ ਦੇ ਨਾਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ ਮੋਹਾਲੀ ਰਮਾਕਾਂਤ ਮਿਸ਼ਰਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਆਗੂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਹਾਈ ਕੋਰਟ ਨੇ ਅਗਲੀ ਸੁਣਵਾਈ ਤੱਕ ਕਾਰਵਾਈ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕਾਰਵਾਈ ਨਹੀਂ ਕੀਤੀ ਗਈ ਤਾਂ ਸਜ਼ਾ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੈ।

ਇਹ ਵੀ ਪੜ੍ਹੋ : ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਕਰਵਾਉਣ ਜਾ ਰਹੀ NRI ਮਿਲਣੀ ਪ੍ਰੋਗਰਾਮ

ਜ਼ਿਕਰਯੋਗ ਹੈ ਕਿ ਇਹ ਮਾਮਲਾ ਚੰਡੀਗੜ੍ਹ ਨੇੜੇ ਨਵਾਂ ਗਾਓਂ ਦੇ ਕੋਲ ਗ੍ਰਾਮ ਪੰਚਾਇਤ ਵੱਡੀ ਕਰੋਰਾ ਦੀ ਪਟੀਸ਼ਨ ਨਾਲ ਸਬੰਧਤ ਹੈ। ਇਨ੍ਹਾਂ ਅਧਿਕਾਰੀਆਂ ਨੇ ਸਾਲ 2010 ਵਿੱਚ 1092 ਏਕੜ ਜ਼ਮੀਨ ਡੀ-ਲਿਸਟ ਕੀਤੀ ਸੀ। ਉਕਤ ਆਈ.ਏ.ਐੱਸ. ਅਧਿਕਾਰੀਆਂ ਨੇ ਕਿਹਾ ਸੀ ਕਿ ਇਸ ਜ਼ਮੀਨ 'ਤੇ ਕੋਈ ਕਾਰੋਬਾਰੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ ਤੇ ਨਾ ਹੀ ਕੋਈ ਉਸਾਰੀ ਕੀਤੀ ਜਾ ਸਕਦੀ ਹੈ। ਇਸ 'ਤੇ ਅਦਾਲਤ ਨੇ ਪੁੱਛਿਆ ਸੀ ਕਿ ਕੀ ਇਹ ਫਾਰੈਸਟ ਜ਼ਮੀਨ ਹੈ ਤਾਂ ਉਨ੍ਹਾਂ ਨੇ ਨਾਂਹ 'ਚ ਜਵਾਬ ਦਿੱਤਾ ਸੀ। ਉਦੋਂ ਹਾਈ ਕੋਰਟ ਨੇ ਕਿਹਾ ਸੀ ਕਿ ਜੇਕਰ ਇਹ ਜ਼ਮੀਨ ਫਾਰੈਸਟ ਜ਼ਮੀਨ ਨਹੀਂ ਹੈ ਤਾਂ ਇੱਥੇ ਕੋਈ ਸ਼ਰਤ ਲਾਗੂ ਨਹੀਂ ਹੋ ਸਕਦੀ, ਜਿਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਵਾਰ-ਵਾਰ ਪਟੀਸ਼ਨਾਂ ਪਾਉਣ ਦੇ ਬਾਵਜੂਦ ਇਨ੍ਹਾਂ ਅਧਿਕਾਰੀਆਂ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਜਿਸ ਕਾਰਨ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News