ਹਰਿਆਣਾ ਸਰਕਾਰ ਨੂੰ ਹਾਈਕੋਰਟ ਦਾ ਸਖਤ ਹੁਕਮ, ਜ਼ਰੂਰਤ ਪੈਣ 'ਤੇ ਹਥਿਆਰ ਚਲਾਉਣ 'ਤੇ ਨਾ ਕਰੋ ਸੰਕੋਚ
Friday, Aug 25, 2017 - 06:30 PM (IST)
ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੇਸ਼ੀ ਨੂੰ ਲੈ ਕੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖਤ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਹਥਿਆਰ ਚਲਾਉਣ ਤੋਂ ਵੀ ਗੁਰੇਜ਼ ਨਾ ਕਰਨ ਲਈ ਕਿਹਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਕਾਇਮ ਰੱਖਣਾ ਚਾਹੀਦਾ ਹੈ।
