ਹਾਈਕੋਰਟ ਨੇ IPS ਆਸ਼ੀਸ਼ ਕਪੂਰ ਨੂੰ ਦਿੱਤਾ ਝਟਕਾ, ਜਾਣੋ ਕੀ ਹੈ ਪੂਰਾ ਮਾਮਲਾ
Saturday, Mar 02, 2024 - 04:34 PM (IST)
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈ. ਪੀ. ਐੱਸ. ਆਸ਼ੀਸ਼ ਕਪੂਰ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਏ. ਐੱਸ. ਆਈ. ਹਰਜਿੰਦਰ ਸਿੰਘ ਨੂੰ ਮੁਆਫ਼ੀ ਦੇ ਕੇ ਸਰਕਾਰੀ ਗਵਾਹ ਦੇ ਤੌਰ 'ਤੇ ਸ਼ਾਮਲ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਟ੍ਰਾਇਲ ਕੋਰਟ ਦੇ ਆਖ਼ਰੀ ਫ਼ੈਸਲੇ ਸੁਣਾਉਣ 'ਤੇ ਲਾਈ ਰੋਕ ਵੀ ਹਟਾ ਦਿੱਤੀ ਹੈ।
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਆਸ਼ੀਸ ਕਪੂਰ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਸੀ ਕਿ 1 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਭ੍ਰਿਸ਼ਟਾਚਾਰ ਰੋਕੂ ਐਕਟ 'ਚ ਉਨ੍ਹਾਂ ਖ਼ਿਲਾਫ਼ ਮਾਮਲਾ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਵਿਚਾਰ ਅਧੀਨ ਹੈ। ਮੋਹਾਲੀ 'ਚ ਵਿਜੀਲੈਂਸ ਨੇ ਇਹ ਐੱਫ਼. ਆਈ. ਆਰ. ਅਕਤੂਬਰ, 2022 ਨੂੰ ਦਰਜ ਕੀਤੀ ਸੀ। ਸਹਿ ਦੋਸ਼ੀ ਏ. ਐੱਸ. ਆਈ. ਹਰਜਿੰਦਰ ਸਿੰਘ ਨੂੰ ਵੀ ਇਸ ਮਾਮਲੇ 'ਚ ਅਦਾਲਤ ਨੇ ਮੁਆ਼ਫ਼ੀ ਦੇ ਦਿੱਤੀ ਅਤੇ ਉਹ ਗਵਾਹ ਬਣ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋਈ ਗੜ੍ਹੇਮਾਰੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਉਸ ਦੇ ਗਵਾਹ ਦੇ ਤੌਰ 'ਤੇ ਬਿਆਨ ਦਰਜ ਕਰਵਾਉਣ ਦਾ ਹੁਕਮ ਵਿਸ਼ੇਸ਼ ਅਦਾਲਤ ਨੇ ਦਿੱਤਾ ਸੀ। ਇਸ ਨੂੰ ਲੈ ਕੇ ਹਾਈਕੋਰਟ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ਦੇ ਨਾਲ ਹੀ ਇਸ ਮਾਮਲੇ 'ਚ ਆਖ਼ਰੀ ਹੁਕਮ ਜਾਰੀ ਕਰਨ 'ਤੇ ਲਾਈ ਰੋਕ ਨੂੰ ਵੀ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8