ਬੇਅਦਬੀ ਮਾਮਲੇ 'ਚ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਰਾਹਤ, SIT ਸੁਨਾਰੀਆ ਜੇਲ੍ਹ 'ਚ ਹੀ ਕਰੇਗੀ ਪੁੱਛਗਿਛ

Thursday, Oct 28, 2021 - 07:30 PM (IST)

ਚੰਡੀਗੜ੍ਹ (ਹਾਂਡਾ): ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਅਤੇ ਦੁਸ਼ਕ੍ਰਮ ਕਤਲ ਅਤੇ ਹੋਰ ਮਾਮਲਿਆਂ 'ਚ ਰੋਹਤਕ ਜੇਲ੍ਹ 'ਚ ਬੰਦੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਬਰਗਾੜੀ ਬੇਅਦਬੀ ਮਾਮਲੇ 'ਚ ਉਨ੍ਹਾਂ ਨੂੰ ਪੁਲਸ ਪ੍ਰੋਡਕਸ਼ਨ ਵਾਰੰਟ ’ਤੇ ਫਰੀਦਕੋਟ ਨਹੀਂ ਲਿਜਾਅ ਸਕੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਵਲੋਂ ਦਾਖਲ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਉਕਤ ਰਾਹਤ ਦਿੱਤੀ ਹੈ। ਗੁਰਮੀਤ ਰਾਮ ਰਹੀਮ ਵਲੋਂ ਦਾਖਲ ਪਟੀਸ਼ਨ 'ਚ ਕਿਹਾ ਗਿਆ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਰਾਜਨੀਤਕ ਸਾਜਿਸ਼ ਤਹਿਤ ਮੁਲਜ਼ਮ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਜਾਂਚ ਕਰਵਾਉਣ ਦੇ ਸਮੇਂ ਤੋਂ ਹੋ ਸਕਦੈ ਕੋਵਿਡ-19 ਜਾਂਚ ਦੇ ਨਤੀਜਿਆਂ 'ਚ ਬਦਲਾਅ : ਅਧਿਐਨ

ਪਟੀਸ਼ਨ ਦੇ ਮਾਧਿਅਮ ਨਾਲ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਦੀ ਕਾਰਵਾਈ ’ਤੇ ਤੱਦ ਤੱਕ ਰੋਕ ਲਾਈ ਜਾਵੇ ਜਦੋਂ ਤੱਕ ਉਕਤ ਪਟੀਸ਼ਨ ਦਾ ਨਿਪਟਾਰਾ ਨਹੀਂ ਹੋ ਜਾਂਦਾ। ਕੋਰਟ ਨੇ ਫਰੀਦਕੋਟ ਦੀ ਜ਼ਿਲਾ ਅਦਾਲਤ ਵਲੋਂ ਦਿੱਤੇ ਗਏ ਪ੍ਰੋਡਕਸ਼ਨ ਵਾਰੰਟ ਦੇ ਹੁਕਮਾਂ ’ਤੇ ਵੀ ਰੋਕ ਲਗਾ ਦਿੱਤੀ ਹੈ। ਗੁਰਮੀਤ ਰਾਮ ਰਹੀਮ ਦੇ ਵਕੀਲਾਂ ਨੇ ਕੋਰਟ ਨੂੰ ਦੱਸਿਆ ਕਿ ਐੱਸ. ਆਈ. ਟੀ. ਨੇ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ 'ਚ ਗਿ੍ਰਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ, ਜਦੋਂਕਿ ਪਟੀਸ਼ਨ ਜੇਲ੍ਹ'ਚ ਸਜ਼ਾ ਕੱਟ ਰਿਹਾ ਹੈ। ਅਜਿਹੇ 'ਚ ਗਿ੍ਰਫਤਾਰੀ ਦੀ ਜ਼ਰੂਰਤ ਹੀ ਨਹੀਂ ਹੈ। ਵਕੀਲਾਂ ਨੇ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਪਹਿਲਾਂ ਹੀ ਕੁਝ ਮੁਲਜ਼ਮਾਂ ਦਾ ਕਤਲ ਕੀਤਾ ਜਾ ਚੁੱਕਿਆ ਹੈ।

ਇੱਕ ਮੁਲਜ਼ਮ ਦਾ ਤਾਂ ਜੇਲ੍ਹ 'ਚ ਹੀ ਕਤਲ ਹੋ ਚੁੱਕਿਆ ਹੈ। ਅਜਿਹੇ 'ਚ ਪਟੀਸ਼ਨਰ ਨੂੰ ਪ੍ਰੋਡਕਸ਼ਨ ਰਿਮਾਂਡ ’ਤੇ ਜੇਲ੍ਹ ਤੋਂ ਬਾਹਰ ਲਿਆਉਣਾ ਖਤਰੇ ਤੋਂ ਖਾਲੀ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਕੋਰਟ ਨੂੰ ਦੱਸਿਆ ਗਿਆ ਕਿ ਗੁਰਮੀਤ ਰਾਮ ਰਹੀਮ ਦੀ ਗਿ੍ਰਫਤਾਰੀ ਅਤੇ ਪ੍ਰੋਡਕਸ਼ਨ ਵਾਰੰਟ ’ਤੇ ਫਰੀਦਕੋਟ ਲਿਆਉਣ ਲਈ ਉਨ੍ਹਾਂ ਵਲੋਂ ਪੂਰੇ ਸੁਰੱਖਿਆ ਇੰਤਜ਼ਾਮ ਕੀਤੇ ਹੋਏ ਹਨ, ਉੱਥੇ ਹੀ ਗੁਰਮੀਤ ਰਾਮ ਰਹੀਮ ਦੇ ਵਕੀਲਾਂ ਨੇ 'ਚ ਕਿਹਾ ਕਿ ਪਟੀਸ਼ਨਰ ਵਲੋਂ ਜੇਲ੍ਹ 'ਚ ਵੀ ਪੁੱਛਗਿਛ ਕੀਤੀ ਜਾ ਸਕਦੀ ਹੈ ਅਤੇ ਉਹ ਜਾਂਚ 'ਚ ਪੂਰਾ ਸਹਿਯੋਗ ਕਰੇਗਾ ।

ਇਹ ਵੀ ਪੜ੍ਹੋ :ਕਾਂਗਰਸ ਦੇ ਹਲਕਾ ਇੰਚਾਰਜ ਅਤੇ ਜਰਨਲ ਸਕੱਤਰ ਨੇ ਸਮਰਥਕਾਂ ਨਾਲ ਚੁਕਿਆ 'ਝਾੜੂ'

ਕੋਰਟ 'ਚ ਪਟੀਸ਼ਨਰ ਪੱਖ ਵਲੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੋਂ ਮਿਲੀ ਛੋਟ ਦਾ ਹਵਾਲਾ ਦਿੰਦੇ ਹੋਏ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਜ਼ਿਕਰ ਕੀਤਾ ਗਿਆ। ਪਟੀਸ਼ਨਰ ਪੱਖ ਦਾ ਕਹਿਣਾ ਸੀ ਕਿ ਜਦੋਂ ਇੱਕ ਗੈਂਗਸਟਰ ਨੂੰ ਜਾਨ ਦਾ ਖ਼ਤਰਾ ਦੱਸਕੇ ਜੇਲ੍ਹ 'ਚ ਹੀ ਇੰਵੈਸਟੀਗੇਸ਼ਨ ਦੀ ਛੋਟ ਮਿਲ ਸਕਦੀ ਹੈ ਤਾਂ ਗੁਰਮੀਤ ਰਾਮ ਰਹੀਮ ਨੂੰ ਕਿਉਂ ਨਹੀਂ।ਦੋਨਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਫਰੀਦਕੋਟ ਦੀ ਕੋਰਟ 'ਚ ਪੇਸ਼ ਹੋਣ ਤੋਂ ਛੋਟ ਦਿੰਦੇ ਹੋਏ ਐੱਸ. ਆਈ. ਟੀ. ਦੀ ਪ੍ਰੋਡਕਸ਼ਨ ਰਿਮਾਂਡ ਦੀ ਮੰਗ ਠੁਕਰਾ ਦਿੱਤੀ, ਜਿਸ ਤੋਂ ਬਾਅਦ ਹੁਣ ਬੇਅਦਬੀ ਮਾਮਲੇ 'ਚ ਦਰਜ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਗੁਰਮੀਤ ਰਾਮ ਰਹੀਮ ਤੋਂ ਜੇਲ੍ਹ 'ਚ ਹੀ ਪੁੱਛਗਿਛ ਹੋਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News