ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ 3 ਦਿਨ ਲਈ ਲਾਈ ਰੋਕ

Tuesday, Jan 25, 2022 - 03:34 PM (IST)

ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ 3 ਦਿਨ ਲਈ ਲਾਈ ਰੋਕ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹਾਈਕੋਰਟ ਨੇ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਿਜ ਕਰ ਦਿੱਤੀ ਸੀ, ਉਸ ਤੋਂ ਬਾਅਦ ਹੀ ਮਜੀਠੀਆ ਮੁੜ ਰੂਪੋਸ਼ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਉਨ੍ਹਾਂ ਦੀਆਂ ਰਿਹਾਇਸ਼ਾਂ ’ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ  


author

Manoj

Content Editor

Related News