ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

Tuesday, Aug 12, 2025 - 04:24 PM (IST)

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ (ਸੁਸ਼ੀਲ)- ਖਰੜ ਸਥਿਤ ਰੀਅਲ ਅਸਟੇਟ ਕਾਰੋਬਾਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਤੋਂ ਹੋਣ ਵਾਲੀ ਪੁੱਛਗਿੱਛ ‘ਤੇ ਸੋਮਵਾਰ ਤੱਕ ਪਾਬੰਦੀ ਲਗਾ ਦਿੱਤੀ ਹੈ। ਇਹ ਮਾਮਲਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਬਿਆਸ ਦਰਿਆ ਨਾਲ ਲੱਗਦੇ ਹੇਠਲੇ ਪਿੰਡਾਂ ’ਚ ਟੀਮਾਂ ਤਾਇਨਾਤ

ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਨੇ ਪੰਜਾਬ ਪੁਲਸ ਵੱਲੋਂ ਸੰਭਾਵਿਤ ਗ੍ਰਿਫਤਾਰੀ ਦੇ ਡਰ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ‘ਤੇ ਵੀਰਵਾਰ ਨੂੰ ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਨੇ ਪੰਜਾਬ ਸਰਕਾਰ ਨੂੰ 12 ਅਗਸਤ ਤੱਕ ਜਵਾਬ ਦਾਇਰ ਕਰਨ ਦਾ ਨੋਟਿਸ ਜਾਰੀ ਕੀਤਾ, ਪਰ ਗਿੱਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ ਨਿਸ਼ਾਨ ਤੇ ਦਫ਼ਤਰ ਵੀ ਲਵਾਂਗੇ'

ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ, ਜਸਟਿਸ ਅਰਾਧਨਾ ਸਾਹਨੀ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਨੂੰ ਚੀਫ ਜਸਟਿਸ ਕੋਲ ਭੇਜ ਦਿੱਤਾ ਸੀ ਤਾਂ ਜੋ ਢੁਕਵੇਂ ਬੈਂਚ ਵੱਲੋਂ ਇਸ ਦੀ ਸੰਭਾਲ ਕੀਤੀ ਜਾ ਸਕੇ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਦਾਇਰ ਪੈਂਡਿੰਗ ਪਟੀਸ਼ਨ ਨਾਲ ਜੁੜਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News