ਹਾਈ ਕੋਰਟ ਵੱਲੋਂ ਸਟੇਟਸ ਰਿਪੋਰਟ ਦਾਇਰ ਕਰਨ ਦੀ ਹਦਾਇਤ, ਕਮਲਨਾਥ ਨੂੰ ਭੁਗਤਣੀ ਪਵੇਗੀ ਸਜ਼ਾ: ਸਿਰਸਾ
Tuesday, Feb 06, 2024 - 10:47 PM (IST)
ਚੰਡੀਗੜ੍ਹ/ਨਵੀਂ ਦਿੱਲੀ - 1984 ਦੇ ਸਿੱਖ ਕਤਲੇਆਮ ਕੇਸਾਂ ਦੀ ਲੜਾਈ ਲੜ ਰਹੀ ਸਿੱਖ ਕੌਮ ਨੂੰ ਉਦੋਂ ਵੱਡੀ ਰਾਹਤ ਮਿਲੀ ਜਦੋਂ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੂੰ ਕਾਂਗਰਸ ਆਗੂ, ਸਾਬਕਾ ਮੁੱਖ ਮੰਤਰੀ ਤੇ ਗਾਂਧੀ ਪਰਿਵਾਰ ਦੇ ਕਰੀਬੀ ਕਮਲਨਾਥ ਖ਼ਿਲਾਫ਼ ਕੇਸ ਦੀ ਸਟੇਟ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਿੱਜੀ ਤੌਰ ’ਤੇ ਪੈਰਵੀ ਕਰ ਰਹੇ ਹਨ ਤੇ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਮਲਨਾਥ ਤੇ ਹੋਰ ਦੋਸ਼ੀਆਂ ਖ਼ਿਲਾਫ਼ਬੰਦ ਕੀਤੇ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਸੀ। ਇਸ ਮਗਰੋਂ ਉਨ੍ਹਾਂ ਅਦਾਲਤਾਂ ਵਿਚ ਵੀ ਕੇਸਾਂ ਦੀ ਪੈਰਵੀ ਕੀਤੀ।
ਉਨ੍ਹਾਂ ਕਿਹਾ ਕਿ ਉਹ ਨਿਆਂਪਾਲਿਕਾ ਦੇ ਧੰਨਵਾਦੀ ਹਨ ਕਿਉਂਕਿ ਦਿੱਲੀ ਹਾਈ ਕੋਰਟ ਨੇ ਅੱਜ ਐੱਸ. ਆਈ. ਟੀ. ਨੂੰ ਕਮਲਨਾਥ ਖ਼ਿਲਾਫ਼ ਕੇਸ ਵਿਚ ਸਟੇਟਸ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਕਮਲਨਾਥ ’ਤੇ ਦੋਸ਼ ਹੈ ਕਿ ਉਸ ਨੇ 1984 ਦੇ ਕਤਲੇਆਮ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕੋ ਪਰਿਵਾਰ ਦੇ ਦੋ ਜੀਆਂ ਦਾ ਕਤਲ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ - ਸਰਪੰਚ ਨੂੰ ਭਰਾ ਦੇ ਵਿਆਹ 'ਤੇ ਹਵਾਈ ਫ਼ਾਇਰ ਕਰਨਾ ਪਿਆ ਮਹਿੰਗਾ, ਵੀਡੀਓ ਵਾਇਰਲ ਹੋਣ 'ਤੇ ਹੋਇਆ ਗ੍ਰਿਫ਼ਤਾਰ
ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਨੇ ਇਹ ਸਟੇਟਸ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਲਨਾਥ ਇਕ ਕਾਤਲ ਹੈ ਜਿਸਨੁੰ ਹੁਣ ਤੱਕ ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਬਚਾਉਂਦੀ ਆਈ ਹੈ ਪਰ ਹੁਣ ਉਸ ਦੇ ਦਿਨ ਪੂਰੇ ਹੋ ਗੲ ਹਨ ਤੇ ਉਸ ਨੂੰ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਦੀ ਸਜ਼ਾ ਭੁਗਤਣੀ ਹੀ ਪਵੇਗੀ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਖਿਰਕਾਰ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਕਾਨੂੰਨ ਮੁਤਾਬਕ ਸਲਾਖਾਂ ਪਿੱਛੇ ਹੋਣਗੇ ਤੇ ਉਨ੍ਹਾਂ ਮੁੜ ਦੁਹਰਾਇਆ ਕਿ ਉਹ ਇਨ੍ਹਾਂ ਕੇਸਾਂ ਨੂੰ ਇਨ੍ਹਾਂ ਦੇ ਤਰਕਸੰਗਤ ਅੰਤ ਤੱਕ ਲੈ ਕੇ ਜਾਣ ਲਈ ਦ੍ਰਿੜ ਸੰਕਲਪ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8