ਸ੍ਰੀ ਹਰਿਮੰਦਰ ਸਾਹਿਬ ਨੇੜੇ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ
Wednesday, Sep 25, 2024 - 11:03 AM (IST)
ਚੰਡੀਗੜ੍ਹ (ਰਮੇਸ਼ ਹਾਂਡਾ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਕਥਿਤ ਘਟਨਾ ਦਾ ਖ਼ੁਦ ਨੋਟਿਸ ਲਿਆ ਹੈ, ਜਿਸ ’ਚ ਇਕ ਵਿਅਕਤੀ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਮੌਜੂਦ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਕੋਲੋਂ ਪਿਸਤੌਲ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਹੁਣ ਇਸ ਮੁਲਕ 'ਚ ਭੇਜੇ ਜਾਣਗੇ ਪੰਜਾਬ ਦੇ ਅਧਿਆਪਕ, ਪੜ੍ਹੋ ਕੀ ਨੇ ਸ਼ਰਤਾਂ
ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਨੇ ਕਿਹਾ ਕਿ ਯਕੀਨੀ ਤੌਰ ’ਤੇ ਸੁਰੱਖਿਆ ’ਚ ਕੋਈ ਕਮੀ ਆਈ ਹੈ, ਇਸ ਲਈ ਡੀ.ਜੀ.ਪੀ. ਨੂੰ ਬੁੱਧਵਾਰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਦੱਸ ਦਈਏ ਕਿ ਮੰਗਲਵਾਰ ਸਵੇਰੇ ਇਕ ਸ਼ਰਧਾਲੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਜੱਜ ਦੀ ਸੁਰੱਖਿਆ 'ਚ ਤਾਇਨਾਤ ਗੰਨਮੈਨ ਤੋਂ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰ ਲਈ ਸੀ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8