ਪੁਲਸ ਹਿਰਾਸਤ ’ਚ ਕੁੜੀ ਦੀ ਮੌਤ ਦਾ ਮਾਮਲਾ : ਹਾਈ ਕੋਰਟ ਵਲੋਂ ਸੀ. ਬੀ. ਆਈ. ਜਾਂਚ ਦੇ ਹੁਕਮ

Wednesday, Mar 20, 2024 - 12:35 AM (IST)

ਪੁਲਸ ਹਿਰਾਸਤ ’ਚ ਕੁੜੀ ਦੀ ਮੌਤ ਦਾ ਮਾਮਲਾ : ਹਾਈ ਕੋਰਟ ਵਲੋਂ ਸੀ. ਬੀ. ਆਈ. ਜਾਂਚ ਦੇ ਹੁਕਮ

ਚੰਡੀਗੜ੍ਹ (ਗੰਭੀਰ)– ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ 2017 ’ਚ ਪੰਜਾਬ ਪੁਲਸ ਦੀ ਹਿਰਾਸਤ ’ਚ ਕਥਿਤ ਤਸ਼ੱਦਦ ਕਾਰਨ ਇਕ ਕੁੜੀ ਦੀ ਮੌਤ ਦੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਇਹ ਪਟੀਸ਼ਨ ਮ੍ਰਿਤਕਾ ਦੇ ਮੰਗੇਤਰ ਵਲੋਂ ਦਾਇਰ ਕੀਤੀ ਗਈ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਲੁਧਿਆਣਾ ਦੇ ਦੁੱਗਰੀ ਥਾਣੇ ’ਚ ਦਰਜ ਹੋਏ ਧੋਖਾਧੜੀ ਨਾਲ ਸਬੰਧਤ ਇਕ ਮਾਮਲੇ ਦੀ ਜਾਂਚ ਲਈ ਉਸ ਨੂੰ ਤੇ ਰਮਨਦੀਪ ਕੌਰ ਨੂੰ ਪੁਲਸ ਹਿਰਾਸਤ ’ਚ ਲਿਆ ਗਿਆ ਸੀ। ਪੁੱਛਗਿੱਛ ਦੌਰਾਨ ਰਮਨਦੀਪ ਨੂੰ ਇੰਨੇ ਤਸੀਹੇ ਦਿੱਤੇ ਗਏ ਕਿ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ 2017 ’ਚ ਹਾਈ ਕੋਰਟ ਦਾ ਬੂਹਾ ਖੜਕਾਇਆ ਤੇ ਅਦਾਲਤ ਨੇ ਡੀ. ਜੀ. ਪੀ. ਨੂੰ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ ਕਰਨ ਦੇ ਨਿਰਦੇਸ਼ ਦਿੱਤੇ।

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਪੁਲਸ ਨੇ ਉਸ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਦਾ ਇੰਤਜ਼ਾਰ ਕੀਤੇ ਬਿਨਾਂ ਰਮਨਦੀਪ ਕੌਰ ਦਾ ਸਸਕਾਰ ਕਰ ਦਿੱਤਾ, ਜਦਕਿ ਮੈਜਿਸਟ੍ਰੇਟ ਸਾਹਮਣੇ ਪਟੀਸ਼ਨਰ ਨੇ ਕਿਹਾ ਸੀ ਕਿ ਰਮਨਦੀਪ ਦਾ ਕੋਈ ਜ਼ਿੰਦਾ ਕਾਨੂੰਨੀ ਸਰਪ੍ਰਸਤ ਨਹੀਂ ਹੈ। ਅਦਾਲਤ ਨੇ ਕਿਹਾ ਕਿ ਹੁਕਮਾਂ ਤਹਿਤ ਗਠਿਤ ਹੋਣ ਦੇ ਬਾਵਜੂਦ ਐੱਸ. ਆਈ. ਟੀ. ਨੇ ਅਹਿਮ ਸਵਾਲਾਂ ਨੂੰ ਨਜ਼ਰਅੰਦਾਜ਼ ਕੀਤਾ, ਜੋ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਜ਼ਰੂਰੀ ਹਨ। ਅਦਾਲਤ ਮੁਕੁਲ ਗਰਗ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ, ਫੈਕਟਰੀ 'ਚ ਕੰਮ ਕਰਦੇ ਸਮੇਂ ਲੋਹੇ ਦੀ ਭੱਠੀ 'ਚ ਡਿੱਗੇ 6 ਮਜ਼ਦੂਰ (ਵੀਡੀਓ)

ਪਟੀਸ਼ਨਕਰਤਾ ਵਲੋਂ ਦਲੀਲ ਦਿੱਤੀ ਗਈ ਸੀ ਕਿ ਮ੍ਰਿਤਕਾ ਦੇ ਗੁੱਟ ’ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਕਾਰਨ ਪਹਿਲੀ ਨਜ਼ਰ ’ਚ ਹੀ ਇਹ ਕਤਲ ਦਾ ਮਾਮਲਾ ਜਾਪਦਾ ਸੀ।

ਅਦਾਲਤ ਨੇ ਕਿਹਾ ਕਿ ਸਾਰੇ ਪੁਲਸ ਅਧਿਕਾਰੀਆਂ ਨੇ ਮ੍ਰਿਤਕਾ ਦੇ ਗੁੱਟ ’ਤੇ ਲੱਗੇ ਕੱਟ ਦੇ ਨਿਸ਼ਾਨਾਂ ਬਾਰੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਕਹੀ, ਜਦਕਿ ਸੱਜੇ ਗੁੱਟ ’ਤੇ ਲਗਭਗ ਦੋ-ਦੋ ਇੰਚ ਦੇ ਦੋ ਕੱਟ ਸਨ। ਖੱਬੇ ਹੱਥ ਦੇ ਗੁੱਟ ’ਤੇ ਜ਼ਖ਼ਮ ਸੀ। ਹੈਰਾਨੀ ਦੀ ਗੱਲ ਹੈ ਕਿ ਡਿਊਟੀ ’ਤੇ ਮੌਜੂਦ ਕਿਸੇ ਵੀ ਪੁਲਸ ਮੁਲਾਜ਼ਮ ਨੇ ਖ਼ੂਨ ਤੇ ਕੱਟ ਦੇ ਨਿਸ਼ਾਨ ਨਹੀਂ ਦੇਖੇ। ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਐੱਸ. ਆਈ. ਟੀ. ਕਿਤੇ ਨਾ ਕਿਤੇ ਢਿੱਲ ਵਰਤ ਰਹੀ ਹੈ। ਸਿੱਟੇ ਵਜੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਇਕ ਸਮਰੱਥ ਜਾਂਚ ਏਜੰਸੀ ਰਾਹੀਂ ਸੱਚੇ ਤੱਥਾਂ ਦਾ ਪਤਾ ਲਾਉਣ ਦੀ ਲੋੜ ਹੈ। ਸੀ. ਬੀ. ਆਈ. ਨੂੰ ਜਲਦੀ ਤੋਂ ਜਲਦੀ ਤੇ ਵੱਧ ਤੋਂ ਵੱਧ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News