ਹਾਈਕੋਰਟ ਵਲੋਂ ਰਾਣਾ ਗੁਰਜੀਤ ਖਿਲਾਫ ਦਾਇਰ ਪਟੀਸ਼ਨ ਰੱਦ
Wednesday, Aug 02, 2017 - 09:25 PM (IST)
ਚੰਡੀਗੜ੍ਹ,(ਬਰਜਿੰਦਰ)-ਕੈਬਨਿਟ ਮੰਤਰੀ ਰਾਣਾ ਗੁਰਜੀਤ ਤੋਂ ਬਿਜਲੀ ਵਿਭਾਗ ਵਾਪਸ ਲਏ ਜਾਣ ਦੀ ਮੰਗ ਵਾਲੀ ਪਟੀਸ਼ਨ ਐਡਵੋਕੇਟ ਐੱਚ. ਸੀ. ਅਰੋੜਾ ਨੇ ਵਾਪਸ ਲੈ ਲਈ ਹੈ। ਹਾਈਕੋਰਟ ਨੇ ਪਟੀਸ਼ਨ ਨੂੰ ਰੱਦ ਕਰਦੇ ਹੋਏ ਪਟੀਸ਼ਨਰ ਨੂੰ ਮੁੜ ਪਟੀਸ਼ਨ ਦਾਇਰ ਕਰਨ ਦੀ ਆਜ਼ਾਦੀ ਦਿੱਤੀ ਹੈ। ਪਟੀਸ਼ਨਰ ਨੇ ਹਾਈਕੋਰਟ 'ਚ ਮੰਗ ਰੱਖੀ ਸੀ ਕਿ ਉਹ ਨਵੇਂ ਤੱਥਾਂ ਨਾਲ ਨਵੇਂ ਸਿਰੇ ਤੋਂ ਵਿਸਥਾਰ ਪਟੀਸ਼ਨ ਦਾਇਰ ਕਰਨਾ ਚਾਹੁੰਦੇ ਹਨ, ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਹਾਈਕੋਰਟ ਨੇ ਇਹ ਕਾਰਵਾਈ ਕੀਤੀ। ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਥਿਤ ਸਹਿ ਸੰਸਥਾਪਕ ਹੋਣ ਵਾਲੀ ਬਿਜਲੀ ਨਿਰਮਾਣ ਕੰਪਨੀ ਰਾਣਾ ਸ਼ੂਗਰ ਲਿਮਟਿਡ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਬਿਜਲੀ ਵੇਚ ਕੇ ਮੁਨਾਫਾ ਕਮਾਉਣ ਦੇ ਮਾਮਲੇ 'ਚ ਹਿੱਤਾਂ ਦਾ ਟਕਰਾਅ ਹੋਣ ਦਾ ਦੋਸ਼ ਲਗਾਉਂਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।
