ਸ਼ਰਾਬ ਫੈਕਟਰੀ ਮਾਮਲਾ : ਸਰਕਾਰ ਤੇ ਧਰਨਾਕਾਰੀਆਂ ਨੂੰ ਹਾਈ ਕੋਰਟ ਨੇ ਲਾਈ ਫਟਕਾਰ
Wednesday, Dec 21, 2022 - 11:36 AM (IST)
ਚੰਡੀਗੜ੍ਹ (ਹਾਂਡਾ) : ਜ਼ੀਰਾ ਦੀ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾ. ਲਿ. (ਸ਼ਰਾਬ ਫੈਕਟਰੀ) ਦੇ ਬਾਹਰ ਲੰਬੇ ਸਮੇਂ ਤੋਂ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਅਤੇ ਕਿਸਾਨਾਂ ਸਮੇਤ ਹਾਈ ਕੋਰਟ ਨੇ ਇਕ ਵਾਰ ਫਿਰ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਸਪੱਸ਼ਟ ਕਿਹਾ ਹੈ ਕਿ 3 ਦਿਨਾਂ ਦੇ ਅੰਦਰ-ਅੰਦਰ ਅਦਾਲਤ ਨੂੰ ਦੱਸਿਆ ਜਾਵੇ ਕਿ ਧਰਨਾ ਕਦੋਂ ਚੁੱਕਿਆ ਜਾਵੇਗਾ। ਅਦਾਲਤ ਨੇ ਕਿਹਾ ਕਿ ਜੇਕਰ ਪਿੰਡ ਵਾਸੀ ਕਹਿੰਦੇ ਹਨ ਕਿ ਮਾਮਲੇ ਦਾ ਹੱਲ ਹੋਵੇ ਤਾਂ ਉਨ੍ਹਾਂ ਨੂੰ ਧਰਨਾ ਚੁੱਕਣਾ ਹੀ ਪਵੇਗਾ ਪਰ ਇਸ ਦੇ ਜਵਾਬ ਵਿਚ ਧਰਨਾਕਾਰੀਆਂ ਵਲੋਂ ਪੇਸ਼ ਹੋਏ ਵਕੀਲਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਧਰਨਾ ਨਹੀਂ ਚੁੱਕਣਗੇ।
ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਧਰਨਾ : ਮਾਹੌਲ ਬਣਿਆ ਤਣਾਅਪੂਰਨ, ਕਿਸਾਨ ਜਥੇਬੰਦੀਆਂ ਨੇ ਭਾਰੀ ਫੋਰਸ ਦੇ ਬਾਵਜੂਦ ਤੋੜੇ ਬੇਰੀਕੇਡ
ਵਕੀਲਾਂ ਦੇ ਇਸ ਬਿਆਨ ’ਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਫਟਕਾਰ ਲਾਉਂਦਿਆਂ ਕਿਹਾ ਕਿ ਅਦਾਲਤ ਵਿਚ ਰੌਲਾ ਪਾਉਣਾ ਬੰਦ ਕਰੋ, ਇਹ ਕੋਰਟ ਰੂਮ ਹੈ ਨਾ ਕਿ ਰਾਜਨੀਤੀ ਦਾ ਅਖਾੜਾ। ਬਚਾਅ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ, ਜਿਸ ’ਤੇ ਅਦਾਲਤ ਨੇ ਕਿਹਾ ਕਿ ਧਰਨਾ ਸਥਾਨ ਸਾਰੀਆਂ ਸਿਆਸੀ ਪਾਰਟੀਆਂ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਤੁਸੀਂ ਇਸ ਨੂੰ ਸ਼ਾਂਤਮਈ ਕਹਿ ਰਹੇ ਹੋ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਸੁਰੱਖਿਆ ਅਤੇ ਫੈਕਟਰੀ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੂੰ 15 ਕਰੋੜ ਰੁਪਏ ਦੀ ਰਕਮ ਅਦਾਲਤ ਵਿਚ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ- Year Ender '22 : ਸ਼ਰਮਸਾਰ ਹੋਇਆ 'ਪੰਜਾਬ', ਜਦੋਂ ਆਪਣਿਆਂ ਨੇ ਰੋਲ਼ੀ ਪੱਤ, ਕਿਤੇ ਪਿਓ ਤੇ ਕਿਤੇ ਪਤੀ ਨੇ ਕਮਾਇਆ ਧ੍ਰੋਹ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।