ਜਲੰਧਰ ਸਿਵਲ ਹਸਪਤਾਲ ’ਚ 3 ਮਰੀਜ਼ਾਂ ਦੀ ਮੌਤ ’ਤੇ ਹਾਈਕੋਰਟ ਨੇ ਮੰਗਿਆ ਜਵਾਬ
Thursday, Jul 31, 2025 - 12:21 PM (IST)

ਚੰਡੀਗੜ੍ਹ/ਜਲੰਧਰ (ਗੰਭੀਰ)- ਜਲੰਧਰ ਸਿਵਲ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ’ਚ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਡਿਵੀਜ਼ਨ ਬੈਂਚ ਨੇ ਜਲੰਧਰ ਨਿਵਾਸੀ ਸਿਮਰਨਜੀਤ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ।
ਇਹ ਵੀ ਪੜ੍ਹੋ: ਐਕਸ਼ਨ 'ਚ ਪੰਜਾਬ ਸਰਕਾਰ! ਹੁਣ ਇਨ੍ਹਾਂ 3 ਅਧਿਕਾਰੀਆਂ 'ਤੇ ਡਿੱਗੀ ਗਾਜ, ਹੋਈ ਵੱਡੀ ਕਾਰਵਾਈ
ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਸਿਵਲ ਹਸਪਤਾਲ, ਜਲੰਧਰ ਵਿਚ ਆਕਸੀਜਨ ਦੀ ਘਾਟ ਕਾਰਨ ਤਿੰਨ ਜਾਨਾਂ ਚਲੀਆਂ ਗਈਆਂ ਸਨ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਹੈ। ਪੰਜਾਬ ਦੇ ਮੁੱਖ ਸਕੱਤਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਮਾਮਲੇ ’ਚ ਧਿਰ ਬਣਾਇਆ ਗਿਆ ਹੈ। ਪਟੀਸ਼ਨ ਵਿਚ ਪੁਲਸ ਕਮਿਸ਼ਨਰ, ਜਲੰਧਰ ਨੂੰ ਇਸ ਘਟਨਾ ਸਬੰਧੀ ਐੱਫ਼. ਆਈ. ਆਰ. ਦਰਜ ਕਰਨ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਪਟੀਸ਼ਨ ਵਿਚ ਅਪੀਲ ਕੀਤੀ ਗਈ ਸੀ ਕਿ ਹਾਈਕੋਰਟ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਜਾਵੇ ਜਾਂ ਮਾਮਲੇ ਦੀ ਜਾਂਚ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ, ਮ੍ਰਿਤਕ ਦਾ ਰਿਕਾਰਡ ਅਤੇ ਸਿਵਲ ਹਸਪਤਾਲ, ਜਲੰਧਰ ਦੇ ਪਿਛਲੇ 2 ਦਿਨਾਂ ਦਾ ਸੀ.ਸੀ.ਟੀ.ਵੀ ਫੁਟੇਜ ਸੁਰੱਖਿਅਤ ਰੱਖਿਆ ਜਾਵੇ। ਸਿਮਰਨਜੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਜਨਤਕ ਮਹੱਤਵ ਦਾ ਹੈ ਅਤੇ ਸਰਕਾਰ ਦੀ ਅਸਫ਼ਲਤਾ ਨੂੰ ਦਰਸਾਉਂਦਾ ਹੈ, ਜੋ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫ਼ਲ ਰਹੀ ਹੈ। ਪੁਲਸ ਨੇ ਹਾਲੇ ਤੱਕ ਇਸ ਮਾਮਲੇ ਵਿਚ ਐੱਫ਼. ਆਈ. ਆਰ. ਦਰਜ ਨਹੀਂ ਕੀਤੀ ਹੈ, ਜਿਸ ਲਈ ਪਟੀਸ਼ਨਕਰਤਾ ਨੇ ਪੁਲਸ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e