ਹਾਈ ਕੋਰਟ ਨੇ ਰੋਕੀ ਇਸ ਪਿੰਡ ਦੀ ਪੰਚਾਇਤੀ ਚੋਣ ਪ੍ਰਕੀਰਿਆ
Wednesday, Oct 09, 2024 - 10:42 AM (IST)
ਚੰਡੀਗੜ੍ਹ: ਸੂਬੇ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਐਨ ਪਹਿਲਾਂ ਪਿੰਡ ਕਿਸ਼ਨਪੁਰਾ ਕਲਾਂ ਦੀ ਚੋਣ ਪ੍ਰਕੀਰਿਆ ਵਿਵਾਦਾਂ 'ਚ ਘਿਰ ਗਈ ਹੈ। ਸਰਪੰਚੀ ਚੋਣ ਲੜਣ ਦੇ ਚਾਹਵਾਨ ਉਮੀਦਵਾਰ ਵੱਲੋਂ ਦਾਖ਼ਲ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਗਾ ਦੀ ਤਹਿਸੀਲ ਧਰਮਕੋਟ ਵਿਚ ਪੈਂਦੇ ਪਿੰਡ ਕਿਸ਼ਨਪੁਰਾ ਕਲਾਂ ਵਿਚ ਚੋਣ ਪ੍ਰਕੀਰਿਆ 'ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ, ਜਿਸ ਵਿਚ ਇਸ ਚੋਣ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ! ਹੋਈ ਇਹ ਤਬਦੀਲੀ
ਦਰਅਸਲ, ਇਸ ਪਿੰਡ ਤੋਂ ਸਰਪੰਚੀ ਦੀ ਚੋਣ ਲੜਣ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਸੂਬਾ ਚੋਣ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨਰ ਨੇ ਦੱਸਿਆ ਹੈ ਕਿ ਉਸ ਨੇ ਕਿਸ਼ਨਪੁਰਾ ਕਲਾਂ ਤੋਂ ਸਰਪੰਚੀ ਦੇ ਕਾਗਜ਼ ਦਾਖ਼ਲ ਕੀਤੇ ਸਨ। ਇਸ ਦੀ ਰਸੀਦ ਨਾ ਮਿਲਣ 'ਤੇ ਉਸ ਨੇ ਜਦੋਂ ਸਬੰਧਤ ਅਧਿਕਾਰੀਆਂ ਤਕ ਪਹੁੰਚ ਕੀਤੀ ਤਾਂ ਉਨ੍ਹਾਂ ਨੇ ਰਸੀਦ ਦੇਣ ਤੋਂ ਇਨਕਾਰ ਕਰਦਿਆਂ ਕਹਿ ਦਿੱਤਾ ਕਿ ਉਸ ਦੇ ਕਾਗਜ਼ ਗੁਆਚ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Positive News: ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ 'ਆਪ' ਸਰਕਾਰ, ਕਰ ਸਕਣਗੇ ਸਾਢੇ 3 ਸਾਲ ਦਾ ਕੋਰਸ
ਪਟੀਸ਼ਨਰ ਨੇ ਕਿਹਾ ਕਿ ਇਸ ਨੂੰ ਸੰਵਿਧਾਨ ਦੀ ਉਲੰਘਣਾ ਦੱਸਦਿਆਂ ਹਾਈ ਕੋਰਟ ਤੋਂ ਪਿੰਡ ਵਿਚ ਸਰਪੰਚੀ ਚੋਣ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਇਸ 'ਤੇ ਹਾਈ ਕੋਰਟ ਵੱਲੋਂ ਪੰਜਾਬ ਦੇ DAG ਜੇ.ਐੱਸ. ਰੱਤੂ ਨੂੰ ਨੋਟਿਸ ਸੌਂਪ ਦਿੱਤਾ ਗਿਆ ਹੈ ਤੇ 11 ਅਕਤੂਬਰ ਤਕ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਦੋਂ ਤਕ ਇਸ ਪਿੰਡ ਵਿਚ ਚੋਣ ਪ੍ਰਕੀਰਿਆ 'ਤੋ ਰੋਕ ਲਗਾ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8