ਕਪੂਰਥਲਾ ਸਿਵਲ ਹਸਪਤਾਲ ’ਚ ਆਕਸੀਜਨ ਪਲਾਂਟ ਬੰਦ ਹੋਣ ’ਤੇ ਹਾਈਕੋਰਟ ਸਖ਼ਤ
Wednesday, Aug 20, 2025 - 02:06 PM (IST)

ਚੰਡੀਗੜ੍ਹ/ਕਪੂਰਥਲਾ (ਗੰਭੀਰ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ ਸਿਵਲ ਹਸਪਤਾਲ ਵਿਚ ਆਕਸੀਜਨ ਪਲਾਂਟ ਬੰਦ ਹੋਣ ਦੇ ਮਾਮਲੇ ’ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਸਬੰਧੀ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਹਸਪਤਾਲ ਵਿਚ ਸਿਖਲਾਈ ਪ੍ਰਾਪਤ ਤਕਨੀਕੀ ਸਟਾਫ਼ ਦੀ ਘਾਟ ਕਾਰਨ ਪਲਾਂਟ ਬੰਦ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ! ਜਲ ਦੇ ਅੰਦਰ ਡੁੱਬਾ ਜਲੰਧਰ, ਸੜਕਾਂ 'ਤੇ ਕਈ-ਕਈ ਫੁੱਟ ਭਰਿਆ ਪਾਣੀ
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਨੂੰ ਇਸ ਮਾਮਲੇ ’ਤੇ ਨਿਰਦੇਸ਼ ਲੈਣ ਲਈ ਕਿਹਾ ਅਤੇ ਅਗਲੀ ਸੁਣਵਾਈ 18 ਸਤੰਬਰ ਨੂੰ ਤੈਅ ਕੀਤੀ ਹੈ। ਪਟੀਸ਼ਨਕਰਤਾ ਨੇ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਆਕਸੀਜਨ ਪਲਾਂਟ ਬੰਦ ਹੋਣਾ ਗੰਭੀਰ ਮਰੀਜ਼ਾਂ ਦੀ ਜਾਨ ਲਈ ਖ਼ਤਰਾ ਹੈ ਅਤੇ ਰਾਜ ਦੀ ਸਿਹਤ ਪ੍ਰਣਾਲੀ ਦੀ ਅਸਫ਼ਲਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ED ਦੀ Raid! ਫਗਵਾੜਾ ਸ਼ੂਗਰ ਮਿੱਲ ਸਮੇਤ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
ਐੱਸ. ਐੱਮ. ਓ. ਅਤੇ ਹਸਪਤਾਲ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਵਾਰ-ਵਾਰ ਲਿਖਤੀ ਸ਼ਿਕਾਇਤਾਂ ਅਤੇ ਬੇਨਤੀਆਂ ਕਰਨ ਦੇ ਬਾਵਜੂਦ ਸਿਖਲਾਈ ਪ੍ਰਾਪਤ ਸਟਾਫ਼ ਨਿਯੁਕਤ ਨਹੀਂ ਕੀਤਾ ਗਿਆ। ਮਜਬੂਰੀ ’ਚ ਹਸਪਤਾਲ ਨੂੰ ਆਕਸੀਜਨ ਸਿਲੰਡਰਾਂ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿਚ ਨਾ ਤਾਂ ਸਥਾਈ ਹਨ ਅਤੇ ਨਾ ਹੀ ਭਰੋਸੇਯੋਗ। ਅਦਾਲਤ ਨੂੰ ਦੱਸਿਆ ਗਿਆ ਕਿ ਹਾਲ ਹੀ ’ਚ ਜਲੰਧਰ ਸਿਵਲ ਹਸਪਤਾਲ ਵਿਚ ਆਕਸੀਜਨ ਪਲਾਂਟ ਦੀ ਕਥਿਤ ਅਸਫ਼ਲਤਾ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਦਰਸਾਉਂਦੀ ਹੈ ਕਿ ਸੂਬੇ ਵਿਚ ਲਗਾਤਾਰ ਲਾਪਰਵਾਹੀ ਅਤੇ ਜਵਾਬਦੇਹੀ ਦੀ ਘਾਟ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਨਾਨਾ-ਨਾਨੀ ਵੱਲੋਂ ਦੋਹਤੀ ਦਾ ਕਤਲ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮਾਂ ਬਾਰੇ ਵੀ ਖੁੱਲ੍ਹਿਆ ਭੇਤ
ਪਟੀਸ਼ਨ ਵਿਚ ਅਦਾਲਤ ਨੂੰ ਕਪੂਰਥਲਾ ਆਕਸੀਜਨ ਪਲਾਂਟ ਨੂੰ ਤੁਰੰਤ ਸ਼ੁਰੂ ਕਰਨ ਅਤੇ ਸਿਖਲਾਈ ਪ੍ਰਾਪਤ ਤਕਨੀਕੀ ਸਟਾਫ਼ ਤਾਇਨਾਤ ਕਰਨ ਦੀ ਅਪੀਲ ਕੀਤੀ ਗਈ। ਨਾਲ ਹੀ ਪੰਜਾਬ ਭਰ ਦੇ ਸਾਰੇ ਆਕਸੀਜਨ ਉਤਪਾਦਨ ਪਲਾਂਟਾਂ ਦਾ ਵਿਆਪਕ ਆਡਿਟ ਕਰਨ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਣਾਲੀਗਤ ਸੁਧਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e