ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਜਾਂਚ ਦੇ ਹੁਕਮ
Friday, Sep 11, 2026 - 08:31 AM (IST)
ਚੰਡੀਗੜ੍ਹ (ਗੰਭੀਰ) : ਸਰਕਾਰੀ ਮੁਲਾਜ਼ਮਾਂ ਦੇ ਪੈਨਸ਼ਨ ਅਤੇ ਹੋਰ ਸੇਵਾਮੁਕਤੀ ਲਾਭ ਰੋਕਣ ਜਾਂ ਭੁਗਤਾਨ ’ਚ ਦੇਰੀ ਦੇ ਮਾਮਲਿਆਂ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਹਿਮ ਨਿਰਦੇਸ਼ ਦਿੱਤੇ ਹਨ। ਜਸਟਿਸ ਸੰਦੀਪ ਮੌਦਗਿਲ ਨੇ 64 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਸਬੰਧਤ ਵਿਭਾਗਾਂ ਦੀਆਂ ਦੂਜੇ ਪੱਧਰ ਦੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਨੂੰ ਸਾਰੇ ਮਾਮਲਿਆਂ ਦੀ ਨਵੇਂ ਸਿਰਿਓਂ ਅਤੇ ਸੁਤੰਤਰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੂਰੀ ਪ੍ਰਕਿਰਿਆ 31 ਅਕਤੂਬਰ 2026 ਤੱਕ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
