ਸੰਗਰੂਰ ''ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ''ਚ ਬਣਾਈ ਗਈ ਉੱਚ ਪੱਧਰੀ ਕਮੇਟੀ

Saturday, Mar 23, 2024 - 06:32 PM (IST)

ਸੰਗਰੂਰ: ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹੁਣ ਤਕ 20 ਲੋਕਾਂ ਦੀ ਮੌਤ ਹੋ ਚੁੱਕੀ ਤੇ ਕਈ ਹੋਰ ਲੋਕ ਹਸਪਤਾਲ ਵਿਚ ਦਾਖ਼ਲ ਹਨ। ਇਸ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਚਾਰ ਮੈਂਬਰੀ ਕਮੇਟੀ ਦੀ ਅਗਵਾਈ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਮਾਪਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਹੋਏ ਨਿਰਦੇਸ਼

ਇਸ ਸਬੰਧੀ ਪੰਜਾਬ ਪੁਲਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਪੁਲਸ ਵੱਲੋਂ ਟਵੀਟ ਕੀਤਾ ਗਿਆ ਹੈ ਕਿ, "ਇਸ ਪੂਰੇ ਮਾਮਲੇ ਦੇ ਪਿੱਛੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਨਿਗਰਾਨੀ ਕਰਨ ਲਈ ਇਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਏ.ਡੀ.ਜੀ.ਪੀ. ਲਾਅ ਐਂਡ ਆਰਡਰ ਗੁਰਿੰਦਰ ਢਿੱਲੋਂ ਦੀ ਅਗਵਾਈ ਵਿਚ ਚਾਰ ਮੈਂਬਰੀ ਐੱਸ.ਆਈ.ਟੀ., ਜਿਸ ਵਿਚ ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਭੁੱਲਰ, ਐੱਸ.ਐੱਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਸ਼ਾਮਲ ਹਨ, ਜਾਂਚ ਦੀ ਨਿਗਰਾਨੀ ਕਰਨਗੇ।"

ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ

ਪੰਜਾਬ ਪੁਲਸ ਵੱਲੋਂ ਟਵੀਟ ਵਿਚ ਅੱਗੇ ਲਿਖਿਆ ਗਿਆ ਹੈ ਕਿ, "SIT ਸਾਜ਼ਿਸ਼ ਦੀ ਤਹਿ ਤੱਕ ਜਾਵੇਗੀ। ਇਸ ਵਿਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਰਿਆਂ ਨੂੰ ਅਪੀਲ ਹੈ ਕਿ ਉਹ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਤੇ ਅਣ-ਪ੍ਰਮਾਣਿਤ ਅਫਵਾਹਾਂ ਦਾ ਸ਼ਿਕਾਰ ਨਾ ਹੋਣ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News