ਲੋਕ ਸਭਾ ਚੋਣਾਂ ਨੂੰ ਲੈ ਕੇ 'ਆਪ' ਨੇ ਖਿੱਚੀ ਤਿਆਰੀ, ਕੇਜਰੀਵਾਲ ਤੇ CM ਮਾਨ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਬੈਠਕ

Sunday, Jan 21, 2024 - 11:20 AM (IST)

ਲੋਕ ਸਭਾ ਚੋਣਾਂ ਨੂੰ ਲੈ ਕੇ 'ਆਪ' ਨੇ ਖਿੱਚੀ ਤਿਆਰੀ, ਕੇਜਰੀਵਾਲ ਤੇ CM ਮਾਨ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਬੈਠਕ

ਜਲੰਧਰ (ਧਵਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉੱਚ ਪੱਧਰੀ ਬੈਠਕ ਕੀਤੀ ਹੈ। ਦਿੱਲੀ ’ਚ ਹੋਈ ਇਸ ਬੈਠਕ ’ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਕੇਜਰੀਵਾਲ ਦੀ ਰਿਹਾਇਸ਼ ’ਚ ਹੋਈ ਇਸ ਬੈਠਕ ਦਾ ਮਕਸਦ ਪੰਜਾਬ ਅਤੇ ਦਿੱਲੀ ’ਚ ਕਾਂਗਰਸ ਨਾਲ ਸੀਟਾਂ ਦੇ ਤਾਲਮੇਲ ਨੂੰ ਲੈ ਕੇ ਚਰਚਾ ਕਰਨਾ ਸੀ। ਹਾਲਾਂਕਿ ‘ਆਪ’ ਅਤੇ ਕਾਂਗਰਸ ਦਰਮਿਆਨ ਸੀਟਾਂ ਦੇ ਤਾਲਮੇਲ ਨੂੰ ਲੈ ਕੇ ਸ਼ੁਰੂਆਤੀ ਇਕ-ਦੋ ਬੈਠਕਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕਿਹੜੀ ਪਾਰਟੀ ਕਿੰਨੀਆਂ ਸੀਟਾਂ ’ਤੇ ਚੋਣ ਲੜੇਗੀ, ਇਸ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਲੋਕ ਸਭਾ ਚੋਣਾਂ ’ਚ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਹਰਾਉਣ ਲਈ ਹੀ ‘ਆਪ’ ਅਤੇ ਕਾਂਗਰਸ ਦਰਮਿਆਨ ਵੀ ਸੀਟਾਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ‘ਇੰਡੀਆ’ ਗਠਜੋੜ ’ਚ ਦੋਵੇਂ ਪਾਰਟੀਆਂ ਸ਼ਾਮਲ ਹਨ ਅਤੇ ਗਠਜੋੜ ਚਾਹੁੰਦਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਵੋਟਾਂ ਦੀ ਵੰਡ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ : ਜਲੰਧਰ: ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਆਟੋ ਵਾਲੇ ਨੇ ਕਤਲ ਕਰਕੇ ਕੀਤਾ ਜਬਰ-ਜ਼ਿਨਾਹ

ਦਿੱਲੀ ’ਚ ਹੋਈ ਬੈਠਕ ’ਚ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ ਸੰਦੀਪ ਪਾਠਕ ਵੀ ਹਾਜ਼ਰ ਸਨ। ਕੇਜਰੀਵਾਲ ਅਤੇ ਭਗਵੰਤ ਮਾਨ ਬੀਤੇ ਦਿਨ ਹੀ ਗੋਆ ਦੇ ਦੌਰੇ ਤੋਂ ਪਰਤੇ। ਗੋਆ ’ਚ ਵੀ ‘ਆਪ’ ਕਾਂਗਰਸ ਨਾਲ ਸੀਟਾਂ ਦੇ ਤਾਲਮੇਲ ਦੇ ਪੱਖ ’ਚ ਹੈ। ਦਿੱਲੀ ’ਚ ਵੀ ਦੋਵੇਂ ਪਾਰਟੀਆਂ ਦੇ ਵਿਚਾਲੇ ਸੀਟਾਂ ਦੇ ਤਾਲਮੇਲ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਅਜੇ ਇਹ ਵੇਖਣਾ ਬਾਕੀ ਹੈ ਕਿ ਇਸ ਬਾਰੇ ਗੱਲਬਾਤ ਕਦੋਂ ਸਿਰੇ ਚੜ੍ਹਦੀ ਹੈ ਕਿਉਂਕਿ ਪੰਜਾਬ ’ਚ ਕਈ ਸੀਟਾਂ ਨੂੰ ਲੈ ਕੇ ਅਜੇ ਆਪਸੀ ਵਿਰੋਧੀ ਵਿਚਾਰ ਸਾਹਮਣੇ ਆ ਰਹੇ ਹਨ। ਕੁਝ ਸੀਟਾਂ ਅਜਿਹੀਆਂ ਹਨ, ਜਿੱਥੇ ‘ਆਪ’ ਆਪਣੇ ਉਮੀਦਵਾਰ ਖੜੇ ਕਰਨਾ ਚਾਹੁੰਦੀ ਹੈ ਜਦਕਿ ਇਨ੍ਹਾਂ ਸੀਟਾਂ ’ਤੇ ਕਾਂਗਰਸ ਦੀ ਵੀ ਨਜ਼ਰ ਟਿਕੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵਿਜ਼ੀਬਿਲਟੀ ਰਹੀ 'ਜ਼ੀਰੋ', 4 ਤੱਕ ਤਾਪਮਾਨ ਤੇ AQI 303 'ਤੇ ਰਿਹਾ, ਟੁੱਟ ਰਹੇ ਨੇ ਰਿਕਾਰਡ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News