ਲੁਧਿਆਣਾ ’ਚ ਹੋਏ ਹਾਈ ਪ੍ਰੋਫਾਈਲ ਦੋਹਰੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਯੂ. ਕੇ. ਤੋਂ ਆਏ ਕਾਤਲ ਨੇ ਇੰਝ ਖੇਡੀ ਖੂਨੀ ਖੇਡ
Friday, May 06, 2022 - 09:24 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪੁਲਸ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੌਸ਼ ਇਲਾਕੇ ਬੀ. ਆਰ. ਐੱਸ. ਨਗਰ ਵਿਚ ਹੋਏ ਹਾਈ ਪ੍ਰੋਫਾਈਲ ਡਬਲ ਮਰਡਰ ਕੇਸ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਪੁਲਸ ਨੇ ਕਤਲ ਦੇ ਦੋਸ਼ ਵਿਚ ਉਨ੍ਹਾਂ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀ ਨੇ ਕੌਸਤੁਬ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਬਜ਼ੁਰਗ ਜੋੜੇ ਦੇ ਛੋਟੇ ਮੁੰਡੇ ਦਾ ਵਿਆਹ ਦੋਸ਼ੀ ਦੀ ਭੈਣ ਨਾਲ ਹੋਇਆ ਸੀ ਅਤੇ ਦੋਸ਼ੀ ਚਰਨਜੀਤ ਸਿੰਘ ਨੂੰ ਲੱਗਦਾ ਸੀ ਕਿ ਉਸਦੇ ਭੈਣ ਨੂੰ ਉਸ ਦੇ ਸੱਸ ਸਹੁਰੇ ਕਾਰਨ ਹੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ, ਜਿਸ ਕਾਰਨ ਉਸ ਨੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਘਰੋਂ ਹਜ਼ੂਰ ਸਾਹਿਬ ਮੱਥਾ ਟੇਕਣ ਨਿਕਲਿਆ ਸੀ ਭੁਪਿੰਦਰ, ਅੱਤਵਾਦੀ ਗਤੀਵਿਧੀਆਂ ’ਚ ਫੜਿਆ ਗਿਆ
ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਚਰਨਜੀਤ ਸਿੰਘ ਜਗਦੇਵ ਯੂ. ਕੇ. ਦਾ ਵਾਸੀ ਹੈ ਅਤੇ ਉੱਥੇ ਦਾ ਹੀ ਜੰਮਪਲ ਹੈ। ਉਹ ਕੁਝ ਸਮਾਂ ਪਹਿਲਾਂ ਹੀ ਭਾਰਤ ਆਇਆ ਸੀ। ਮੁਲਜ਼ਮ ਕੁਝ ਦਿਨਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਬੀਤੀ 4 ਮਈ ਨੂੰ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ’ਚ ਹੋਏ ਹਾਈ ਪ੍ਰੋਫਾਈਲ ਦੋਹਰੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਯੂ. ਕੇ. ਤੋਂ ਆਏ ਕਾਤਲ ਨੇ ਇੰਝ ਖੇਡੀ ਖੂਨੀ ਖੇਡ
ਕੀ ਹੈ ਪੂਰਾ ਮਾਮਲਾ
ਇਥੇ ਦੱਸ ਦੇਈਏ ਕਿ ਬੁੱਧਵਾਰ ਦੀ ਰਾਤ ਨੂੰ ਲਗਭਗ ਪੌਣੇ 10 ਵਜੇ ਸੁਖਦੇਵ ਸਿੰਘ ਆਪਣੀ ਬੇਟੀ ਰੁਪਿਦਰ ਕੌਰ ਨਾਲ ਮੋਬਾਇਲ ’ਤੇ ਗੱਲ ਕਰ ਰਹੇ ਸੀ। ਇਸ ਦੌਰਾਨ ਉਸ ਦੇ ਘਰ ਕਿਸੇ ਵਿਅਕਤੀ ਦੀ ਐਂਟਰੀ ਹੁੰਦੀ ਹੈ ਅਤੇ ਰੁਪਿਦਰ ਕੌਰ ਮੋਬਾਇਲ ’ਤੇ ਸੁਣਦੀ ਹੈ। ਉਸ ਦੇ ਪਿਤਾ ਵਿਅਕਤੀ ਨੂੰ ਅੰਦਰ ਆਉਣ ਲਈ ਕਹਿ ਰਹੇ ਹਨ। ਇਹੀ ਪੁਲਸ ਦੇ ਲਈ ਕਲੂ ਸੀ ਕਿ ਕਾਤਲ ਸੁਖਦੇਵ ਸਿੰਘ ਦਾ ਕੋਈ ਜਾਣਕਾਰ ਰਿਹਾ ਹੋਵੇਗਾ, ਜਿਸ ਦੀ ਘਰ ’ਚ ਫਰੈਂਡਲੀ ਐਂਟਰੀ ਹੋਈ ਸੀ। ਇਸ ਤੋਂ ਬਾਅਦ ਪਿਤਾ ਫੋਨ ਬੰਦ ਕਰ ਦਿੰਦੇ ਹਨ ਅਤੇ ਕੁਝ ਦੇਰ ਬਾਅਦ ਗੁਆਂਢੀ ਰੁਪਿੰਦਰ ਕੌਰ ਨੂੰ ਕਾਲ ਕਰ ਕੇ ਦੱਸਦੇ ਹਨ ਕਿ ਉਸ ਦੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ ਗਿਆ ਹੈ। ਕਤਲ ਕਰਨ ਵਾਲਾ ਨੌਜਵਾਨ ਕੰਧ ਟੱਪ ਕੇ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਰੁਪਿੰਦਰ ਕੌਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਨਸ਼ੀਲਾ ਪਦਾਰਥ ਦੇ ਕੇ ਦਿਨ-ਰਾਤ ਕਰਵਾਇਆ ਜਬਰ-ਜ਼ਿਨਾਹ, ਇੰਝ ਜਨਾਨੀ ਦੇ ਚੁੰਗਲ ’ਚੋਂ ਛੁਡਵਾਈ ਨਾਬਾਲਗ ਕੁੜੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?