ਹਾਈ ਰਿਸਕ ਗਰਭਵਤੀ ਔਰਤਾਂ ਦੀ ਹਰ ਮਹੀਨੇ ਸਿਹਤ ਜਾਂਚ ਜ਼ਰੂਰੀ
Wednesday, Dec 18, 2024 - 05:31 PM (IST)
ਫਾਜ਼ਿਲਕਾ (ਨਾਗਪਾਲ) : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜੰਮੇ ਬੱਚਿਆ ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਵਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਕੀਤਾ ਜਾਂਦਾ ਰਹਿੰਦਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸਿਹਤ ਸਹਲੂਤਾਂ ਮਿਲ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ, ਜਣੇਪੇ ਦੌਰਾਨ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤੱਕ ਦੇ ਬੱਚਿਆਂ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈੱਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ’ਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ’ਤੇ ਸ਼ਾਮਲ ਕੀਤਾ ਜਾਂਦਾ ਹੈ ਤਾਂ ਕਿ ਕਮੀਆਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਜਾ ਸਕੇ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ’ਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੀਟਿੰਗ ਤੋਂ ਬਾਦ ਸਟਾਫ਼ ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰ੍ਹਾਂ ਦੀ ਕਮੀਆ ਦੁਬਾਰਾ ਤੋਂ ਨਾ ਹੋਣ, ਸਟਾਫ਼ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। ਮੀਟਿੰਗ ’ਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈੱਗਨੈਂਸੀ ਬਾਰੇ ਅਤੇ ਘਰ ’ਚ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਟੀਕਾਕਰਨ ਬਾਰੇ ਐਨ.ਐਮ. ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ’ਚ ਮਹਿਲਾ ਰੋਗਾਂ ਦੇ ਮਾਹਿਰ ਸੁਮਨਦੀਪ ਕੌਰ ਅਤੇ ਪੂਜਾ ਰਾਣੀ , ਏਨਮ ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।