ਪੰਜਾਬ ਦੇ ''ਵਾਹਨ ਮਾਲਕਾਂ'' ਲਈ ਚੰਗੀ ਖ਼ਬਰ, ਸਰਕਾਰ ਨੇ ਦਿੱਤੀ ਇਹ ਰਾਹਤ

Friday, Mar 12, 2021 - 03:54 PM (IST)

ਪੰਜਾਬ ਦੇ ''ਵਾਹਨ ਮਾਲਕਾਂ'' ਲਈ ਚੰਗੀ ਖ਼ਬਰ, ਸਰਕਾਰ ਨੇ ਦਿੱਤੀ ਇਹ ਰਾਹਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟਾਂ (ਐਚ. ਐਸ. ਆਰ. ਪੀ.) ਲਗਵਾਉਣ ਲਈ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਵੱਲੋਂ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਜਾਣਗੇ। ਪਿਛਲੇ 8 ਮਹੀਨਿਆਂ ਦੌਰਾਨ ਲਗਭਗ 13 ਲੱਖ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਫਿਕਸ ਕੀਤੀਆਂ ਜਾ ਚੁੱਕੀਆਂ ਹਨ। ਅਜੇ ਵੀ ਬਹੁਤ ਸਾਰੇ ਵਾਹਨ ਮਾਲਕ ਇਨ੍ਹਾਂ ਪਲੇਟਾਂ ਨੂੰ ਲਗਵਾਉਣ ਲਈ ਅੱਗੇ ਨਹੀਂ ਆਏ ਹਨ। ਅਜਿਹੇ ਸਾਰੇ ਵਾਹਨ ਮਾਲਕਾਂ ਨੂੰ ਇਨ੍ਹਾਂ ਪਲੇਟਾਂ ਨੂੰ ਲਗਵਾਉਣ ਲਈ 15 ਅਪ੍ਰੈਲ ਤੱਕ ਦਾ ਆਖ਼ਰੀ ਮੌਕਾ ਦਿੱਤਾ ਗਿਆ ਹੈ, ਜਿਸ ਮਗਰੋਂ ਸਬੰਧਿਤ ਅਧਿਕਾਰੀ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਤੋਂ ਬਗੈਰ ਵਾਹਨਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦੇਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਕਿਹਾ ਕਿ ਇਸ ਵੇਲੇ ਸੂਬੇ ਵਿੱਚ 102 ਕੇਂਦਰਾਂ ‘ਤੇ ਐਚ. ਐਸ. ਆਰ. ਪੀ. ਫਿੱਟ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੇਂਦਰਾਂ ‘ਤੇ ਵਾਹਨ ਮਾਲਕ ਮੋਬਾਇਲ ਐਪਲੀਕੇਸ਼ਨ ‘ਐਚਐਸਆਰਪੀ ਪੰਜਾਬ’ ਜਾਂ ਵੈੱਬਸਾਈਟ www.Punjabhsrp.in ਤੋਂ ਆਪਣੀ ਸਹੂਲਤ ਅਨੁਸਾਰ ਆਨਲਾਈਨ ਸਮਾਂ ਲੈ ਕੇ ਅਤੇ ਫ਼ੀਸ ਦੀ ਅਦਾਇਗੀ ਕਰਕੇ ਪਲੇਟਾਂ ਲਗਵਾ ਸਕਦੇ ਹਨ। ਚਾਹਵਾਨ ਪਲੇਟਾਂ ਫਿੱਟ ਕਰਾਉਣ ਦੀ ਤਾਰੀਖ਼ ਲੈਣ ਲਈ ਹੈਲਪਲਾਈਨ ਨੰਬਰ 7888498859 ਅਤੇ 7888498853 ’ਤੇ ਕਾਲ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੁਲਸ ਨੇ ਵਿਆਹ ਦੇ ਮੰਡਪ 'ਚੋਂ ਚੁੱਕਿਆ 'ਲਾੜਾ', ਸਜ ਕੇ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਜਾਣੋ ਪੂਰਾ ਮਾਮਲਾ

ਉਨਾਂ ਦੱਸਿਆ ਕਿ ਘਰ ਵਿੱਚ ਹੀ ਪਲੇਟਾਂ ਲਗਵਾਉਣ ਦੀ ਵਿਸ਼ੇਸ਼ ਸਹੂਲਤ ਵੀ ਉਪਲੱਬਧ ਹੈ। ਇਸ ਸਹੂਲਤ ਦਾ ਲਾਭ ਲੈਣ ਲਈ ਦੋ ਅਤੇ ਤਿੰਨ ਪਹੀਆ ਵਾਹਨ ਮਾਲਕਾਂ ਨੂੰ 100 ਰੁਪਏ ਅਤੇ ਚਾਰ ਅਤੇ ਇਸ ਤੋਂ ਵੱਧ ਪਹੀਆ ਵਾਹਨ ਮਾਲਕਾਂ ਨੂੰ 150 ਰੁਪਏ ਦੇਣੇ ਪੈਂਦੇ ਹਨ। ਰਾਜ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਐਚ. ਐਸ. ਆਰ. ਪੀ ਦੀ ਵਰਤੋਂ ਨਾਲ ਗੁੰਮੀਆਂ ਜਾਂ ਚੋਰੀ ਹੋਈਆਂ ਗੱਡੀਆਂ ਨੂੰ ਟਰੈਕ ਕਰਨ ਵਿਚ ਹੋਰ ਸੁਧਾਰ ਹੋਇਆ ਹੈ ਕਿਉਂਕਿ ਜੇਕਰ ਐਚ. ਐਸ. ਆਰ. ਪੀ. ਨੂੰ ਫਿਕਸ ਨਹੀਂ ਕੀਤਾ ਗਿਆ ਤਾਂ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਪ੍ਰਿੰਟ ਕਰਨਾ ਸੰਭਵ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਮਸਾਜ ਬਹਾਨੇ ਗਾਹਕਾਂ ਅੱਗੇ ਕੁੜੀਆਂ ਪਰੋਸ ਕੇ ਕਰਵਾਉਂਦੇ ਸੀ ਜਿਸਮ ਦਾ ਧੰਦਾ, 3 ਜਨਾਨੀਆਂ ਸਮੇਤ 4 ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਹੁਣ ਐਚ. ਐਸ. ਆਰ. ਪੀ. ਫਿੱਟਮੈਂਟ ਡਾਟਾ ਸਿੱਧੇ ਤੌਰ ’ਤੇ ਐਨ. ਆਈ. ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਦੀ ‘ਵਾਹਨ ਐਪਲੀਕੇਸ਼ਨ’ ਨਾਲ ਜੋੜ ਦਿੱਤਾ ਗਿਆ ਹੈ, ਜਿਸ ਨਾਲ ਧੋਖਾਧੜੀ/ਗੈਰ-ਕਾਨੂੰਨੀ ਆਰ. ਸੀ. ਦੀ ਛਪਾਈ ਨੂੰ ਰੋਕਣ ਵਿਚ ਮਦਦ ਮਿਲੇਗੀ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਨੇ ਵਾਹਨਾਂ ’ਤੇ ਐਚ. ਐਸ. ਆਰ. ਪੀ. ਫਿਕਸ ਨਹੀਂ ਕੀਤੀਆਂ, ਉਨ੍ਹਾਂ ਨੂੰ ਚਲਾਨਾਂ ਤੋਂ ਬਚਣ ਲਈ ਇਨ੍ਹਾਂ ਨੂੰ ਸਮੇਂ ਸਿਰ ਫਿੱਟ ਕਰਵਾਉਣਾ ਚਾਹੀਦਾ ਹੈ।
ਨੋਟ : ਪੰਜਾਬ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਦਿੱਤੀ ਰਾਹਤ ਬਾਰੇ ਦਿਓ ਰਾਏ
 


author

Babita

Content Editor

Related News