ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ

Friday, Jun 12, 2026 - 06:14 PM (IST)

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਮੋਗਾ (ਆਜ਼ਾਦ) : ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਦੇ ਨੇੜੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਵੱਲੋਂ ਪਿੰਡ ਬੁੱਟਰ ਕਲਾਂ ਦੇ ਸਰਪੰਚ ਜਗਤਾਰ ਸਿੰਘ ਦੀ ਸ਼ਿਕਾਇਤ ’ਤੇ ਕਾਰ ਚਾਲਕ ਪ੍ਰੀਤਮ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਜਗਤਾਰ ਸਿੰਘ ਸਰਪੰਚ ਨੇ ਬਿਆਨ ਦਿੱਤਾ ਕਿ 8 ਜੂਨ ਦੀ ਸਵੇਰ ਉਹ ਮੋਗਾ-ਬਰਨਾਲਾ ਰੋਡ ’ਤੇ ਪਿੰਡ ਮੱਦੋਕੇ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਟਹਿਲ ਰਹੇ ਸਨ। 

ਉਨ੍ਹਾਂ ਦੇ ਅੱਗੇ ਇਕ ਵਿਅਕਤੀ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਅਲਟੋ ਕਾਰ ਦੇ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਅੱਗੇ ਜਾ ਕੇ ਇਕ ਦਰੱਖਤ ਨਾਲ ਟਕਰਾਅ ਗਈ। ਇਸ ਹਾਦਸੇ ਵਿਚ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਈ ਉਸਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਵਿਚ ਰੱਖਿਆ ਗਿਆ ਹੈ। ਜਾਂਚ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ ਹੈ। ਪਛਾਣ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News