ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

Saturday, May 23, 2026 - 04:36 PM (IST)

ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਫਰੀਦਕੋਟ (ਰਾਜਨ) : ਥਾਣਾ ਸਦਰ ਫਰੀਦਕੋਟ ਪੁਲਸ ਨੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ’ਚ ਅਣਪਛਾਤੇ ਥਾਰ ਜੀਪ ਚਾਲਕ ਖ਼ਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੋਬਿੰਦ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਵੀਂ ਪਿੱਪਲੀ, ਜ਼ਿਲਾ ਫਰੀਦਕੋਟ ਨੇ ਦੱਸਿਆ ਕਿ 15 ਮਈ ਦੀ ਰਾਤ ਕਰੀਬ 9:30 ਵਜੇ ਉਹ ਆਪਣੇ ਘਰ ਅੱਗੇ ਖੜ੍ਹਾ ਸੀ। ਇਸ ਦੌਰਾਨ ਉਸ ਦਾ ਭਤੀਜਾ ਸੁਖਵੰਤ ਸਿੰਘ ਉਰਫ਼ ਰਾਜਾ ਪੁੱਤਰ ਜੰਗੀਰ ਸਿੰਘ ਵਾਸੀ ਨਵੀਂ ਪਿੱਪਲੀ ਵੀ ਸੜਕ ਕਿਨਾਰੇ ਖੜ੍ਹਾ ਸੀ।

ਸ਼ਿਕਾਇਤਕਰਤਾ ਮੁਤਾਬਕ ਇਸੇ ਦੌਰਾਨ ਫਰੀਦਕੋਟ ਵੱਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੀ ਇਕ ਥਾਰ ਜੀਪ ਦੇ ਅਣਪਛਾਤੇ ਚਾਲਕ ਨੇ ਸੁਖਵੰਤ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੁਖਵੰਤ ਸਿੰਘ ਦੇ ਸਿਰ ’ਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਸਦਰ ਫਰੀਦਕੋਟ ਪੁਲਸ ਨੇ ਅਣਪਛਾਤੇ ਥਾਰ ਜੀਪ ਚਾਲਕ ਖ਼ਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News