ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; 2 ਦੀ ਮੌਤ

Tuesday, Oct 31, 2017 - 01:12 AM (IST)

ਦਸੂਹਾ,  (ਝਾਵਰ)-  ਦਸੂਹਾ-ਹਾਜੀਪੁਰ ਰੋਡ 'ਤੇ ਦੌਲੋਵਾਲ ਨਜ਼ਦੀਕ ਇਕ ਤੇਜ਼ ਰਫ਼ਤਾਰ ਟਿੱਪਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮੋਟਰਸਾਈਕਲ ਚਲਾ ਰਹੇ ਨੌਜਵਾਨ ਸੰਦੀਪ ਕੁਮਾਰ ਪੁੱਤਰ ਗੁਲਜ਼ਾਰ ਵਾਸੀ ਬੁੱਧੋਬਰਕਤ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠਾ ਨੌਜਵਾਨ ਸੰਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਬੰਸੀਆਂ ਵਾਰਡ ਨੰ. 12 ਦਸੂਹਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਦਸੂਹਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਪਰੰਤ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।  ਜਾਂਚ ਅਧਿਕਾਰੀ ਏ. ਐੱਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਕੁਮਾਰ ਦੇ ਪਿਤਾ ਗੁਲਜ਼ਾਰ ਦੇ ਬਿਆਨਾਂ ਦੇ ਆਧਾਰ 'ਤੇ ਟਿੱਪਰ ਡਰਾਈਵਰ ਮੱਘਾ ਉਰਫ ਮਲਕੀਤ ਸਿੰੰਘ ਹਾਦਸੇ ਤੋਂ ਬਾਅਦ ਟਿੱਪਰ ਸਮੇਤ ਭੱਜਣ 'ਚ ਸਫ਼ਲ ਹੋ ਗਿਆ। ਉਸ ਵਿਰੁੱਧ ਧਾਰਾ 304-ਏ, 279, 427 ਆਈ. ਪੀ. ਸੀ. ਅਧੀਨ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।


Related News