ਤੇਜ਼ ਰਫਤਾਰ ਟਿੱਪਰ ਬਣਿਆ ਕਾਲ! ਹਾਦਸੇ ''ਚ ਸਕੂਟਰੀ ਸਵਾਰ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ

Sunday, Oct 19, 2025 - 08:01 PM (IST)

ਤੇਜ਼ ਰਫਤਾਰ ਟਿੱਪਰ ਬਣਿਆ ਕਾਲ! ਹਾਦਸੇ ''ਚ ਸਕੂਟਰੀ ਸਵਾਰ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਤੋਂ ਅੰਮ੍ਰਿਤਸਰ ਹਾਈਵੇ 'ਤੇ ਸਥਿਤ ਦੀਨਾਨਗਰ ਨੇੜੇ ਪੈਂਦੇ ਪਿੰਡ ਪਨਿਆੜ ਨੇੜੇ ਅਚਾਨਕ ਇੱਕ ਤੇਜ਼ ਰਫਤਾਰ ਟਿੱਪਰ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ  ਸਕੂਟਰੀ ਸਵਾਰ ਦੀ ਮੌਕੇ 'ਤੇ ਮੌਤ ਹੋਣ ਦੀ ਖਬਰ ਸਾਹਮਣੇ ਆਇਆ ਹੈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦ (60) ਪੁੱਤਰ ਜੀਤ ਰਾਮ ਵਾਸੀ ਵਿਕਾਸ ਨਗਰ ਪਨਿਆੜ ਆਪਣੇ ਸਕੂਟਰੀ 'ਤੇ ਸਵਾਰ ਹੋ ਕੇ ਗੁਰਦਾਸਪੁਰ ਵਾਲੀ ਸਾਈਡ ਤੋਂ ਆਪਣੇ ਪਿੰਡ ਪਨਿਆੜ ਆ ਰਿਹਾ ਸੀ ਜਦ ਉਹ ਆਪਣੇ ਪਿੰਡ ਤੋਂ ਥੋੜੀ ਦੂਰੀ 'ਤੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਸਕੂਟਰੀ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। 

PunjabKesari

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਟਰੱਕ ਨੂੰ ਆਪਣੇ ਕਬਜ਼ੇ ਚ ਲਿਆ ਗਿਆ ਲੈ ਲਿਆ ਹੈ।

PunjabKesari

ਉਧਰ ਇਹ ਵੀ ਦੱਸਿਆ ਗਿਆ ਕਿ ਜਦ ਇਹ ਹਾਦਸਾ ਹੋਇਆ ਤਾਂ ਟਰੱਕ ਚਾਲਕ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਸ ਵੱਲੋਂ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News