ਧੂਰੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਅੱਲ੍ਹੜ ਉਮਰ ਦੇ ਦੋ ਮੁੰਡਿਆਂ ਦੀ ਮੌਤ

05/19/2022 10:11:04 AM

ਧੂਰੀ (ਜੈਨ,ਅਸ਼ਵਨੀ) : ਲੰਘੀ ਰਾਤ ਧੂਰੀ-ਸੰਗਰੂਰ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 1 ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਥਾਣਾ ਸਿਟੀ ਧੂਰੀ ਵਿਖੇ ਦਰਜ ਕੀਤੇ ਗਏ ਮਾਮਲੇ ਦੇ ਅਨੁਸਾਰ ਪ੍ਰਦੀਪ ਸਿੰਘ (20) ਪੁੱਤਰ ਮੋਹਨਾ ਸਿੰਘ ਵਾਸੀ ਤੋਤਾਪੁਰੀ ਮੁਹੱਲਾ, ਧੂਰੀ ਲੰਘੀ ਸ਼ਾਮ ਨੂੰ ਕਰੀਬ ਸਾਢੇ 6 ਵਜੇ ਆਪਣੇ ਦੋ ਦੋਸਤਾਂ ਮੁਕੇਸ਼ ਕੁਮਾਰ (17) ਪੁੱਤਰ ਘਿਨੌਰ ਸਿੰਘ ਅਤੇ ਅਮਿਤ ਕੁਮਾਰ ਪੁੱਤਰ (20) ਪੁੱਤਰ ਲੁਕੇਸ਼ ਕੁਮਾਰ ਵਾਸੀਆਣ ਧੂਰੀ ਨਾਲ ਆਪਣੇ ਮੋਟਰਸਾਈਕਲ ’ਤੇ ਕਿਸੇ ਘਰੇਲੂ ਕੰਮ ਲਈ ਸੰਗਰੂਰ ਗਿਆ ਸੀ। ਵਾਪਸੀ ਦੇ ਸਮੇਂ ਰਾਤ ਨੂੰ ਕਰੀਬ ਸਾਢੇ 12 ਵਜੇ ਜਦ ਉਹ ਧੂਰੀ-ਸੰਗਰੂਰ ਰੋਡ ਤੋਂ ਆਪਣੇ ਮੁਹੱਲੇ ਵੱਲ ਨੂੰ ਮੁੜ ਰਹੇ ਸੀ, ਤਾਂ ਮਾਲੇਰਕੋਟਲਾ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਪ੍ਰਦੀਪ ਸਿੰਘ ਅਤੇ ਮੁਕੇਸ਼ ਕੁਮਾਰ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਨ੍ਹਾਂ ਦੇ ਤੀਸਰੇ ਸਾਥੀ ਅਮਿਤ ਕੁਮਾਰ ਨੂੰ ਗੰਭੀਰ ਜ਼ਖਮੀ ਹਾਲਤ ’ਚ ਇਲਾਜ ਵਾਸਤੇ ਸਿਵਲ ਹਸਪਤਾਲ ਧੂਰੀ ਵਿਖੇ ਦਾਖਲ ਕਰਵਾਇਆ ਗਿਆ, ਜਿਥੋਂ ਉਸਦੀ ਗੰਭੀਰ ਹਾਲਤ ਕਾਰਨ ਮੁੱਢਲੀ ਸਿਹਤ ਸਹੂਲਤਾਂ ਦੇਣ ਉਪਰੰਤ ਸਿਵਲ ਹਸਪਤਾਲ ਸੰਗਰੂਰ ਲਈ ਰੈਫਰ ਕਰ ਦਿੱਤਾ ਗਿਆ। ਪੁਲਸ ਵੱਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਿਤਾ ਮੋਹਨਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਨਾਮਾਲੂਮ ਟਰੱਕ ਦੇ ਨਾਮਾਲੂਮ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਦੋਸ਼ੀ ਟਰੱਕ ਚਾਲਕ ਅਤੇ ਟਰੱਕ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

 

ਨੋਟ -ਸੜਕਾਂ ’ਤੇ ਹੋ ਰਹੇ ਹਾਦਸਿਆਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News