ਪੂਰੇ ਸ਼ਹਿਰ 'ਚ ਲੱਗੇ ਪੁਲਸ ਦੇ Hightech ਨਾਕੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ (ਵੀਡੀਓ)

Wednesday, Apr 10, 2024 - 01:19 PM (IST)

ਪੂਰੇ ਸ਼ਹਿਰ 'ਚ ਲੱਗੇ ਪੁਲਸ ਦੇ Hightech ਨਾਕੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ (ਵੀਡੀਓ)

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਪੂਰੀ ਤਰ੍ਹਾਂ ਐਕਸ਼ਨ ਮੋੜ 'ਚ ਹੈ। ਇਸ ਦੇ ਮੱਦੇਨਜ਼ਰ 14 ਪੁਲਸ ਥਾਣਿਆਂ ਬਾਹਰ ਹਾਈਟੈੱਕ ਨਾਕੇ ਲਾਏ ਗਏ ਹਨ ਅਤੇ ਗੱਡੀਆਂ ਅਤੇ ਹੋਰ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੁਲਸ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਿਆਰ ਸਿਰੇ ਚੜ੍ਹਦਾ ਨਾ ਦੇਖ ਹੋਸ਼ ਗੁਆ ਬੈਠੀ ਕੁੜੀ, ਪ੍ਰੇਮੀ ਸਾਹਮਣੇ ਖ਼ੁਦ ਨੂੰ ਲਾ ਲਈ ਅੱਗ

ਇਸ ਦੀ ਜਾਣਕਾਰੀ ਐੱਸ. ਪੀ. ਰਣਧੀਰ ਕੁਮਾਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਪੁਲਸ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਤੋਂ ਵੱਧ ਟ੍ਰੈਫਿਕ ਚਲਾਨ ਹੋ ਚੁੱਕੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Headphone ਲਾ ਕੇ ਗੱਲਾਂ ਕਰਨ ਤੇ ਗਾਣੇ ਸੁਣਨ ਵਾਲੇ ਹੋ ਜਾਣ Alert, ਫ਼ਿਕਰਾਂ 'ਚ ਪਾ ਦੇਵੇਗੀ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਸੂਬੇ 'ਚ ਚੋਣਾਂ ਹੋਣ ਤੱਕ ਇਹ ਨਾਕੇਬੰਦੀ ਇੰਝ ਹੀ ਕੀਤੀ ਜਾਵੇਗੀ। ਐੱਸ. ਪੀ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝਣ ਅਤੇ ਹਰ ਵਿਅਕਤੀ ਵੋਟ ਜ਼ਰੂਰ ਪਾਵੇ। ਉਨ੍ਹਾਂ ਦੱਸਿਆ ਕਿ ਪੈਰਾ ਮਿਲਟਰੀ ਫੋਰਸ ਦੇ ਨਾਲ ਵੀ ਅਸੀਂ ਫਲੈਗ ਮਾਰਚ ਕੱਢ ਰਹੇ ਹਾਂ ਤਾਂ ਜੋ ਸ਼ਰਾਰਤੀ ਅਨਸਰਾਂ 'ਤੇ ਕਾਬੂ ਪਾਇਆ ਜਾ ਸਕੇ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News