ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ
Friday, Aug 25, 2023 - 06:35 PM (IST)
ਗੁਰਦਾਸਪੁਰ/ਬਟਾਲਾ (ਗੁਰਪ੍ਰੀਤ)- ਬਟਾਲਾ ਸ਼ਹਿਰ ਦੇ ਮੁਖ ਬਾਜ਼ਾਰ ਗਾਂਧੀ ਚੌਂਕ ਪੁਲਸ ਵਲੋਂ ਲਗਾਏ ਗਏ ਵਿਸ਼ੇਸ਼ ਚੈਕਿੰਗ ਨਾਕੇ 'ਤੇ ਇਕ ਬੁਲੇਟ ਮੋਟਰਸਾਈਕਲ ਸਵਾਰ ਅਤੇ ਪੁਲਸ ਵਿਚਾਲੇ ਹਾਈਵੋਲਟੇਜ ਡਰਾਮਾ ਹੋਇਆ। ਮਾਮਲਾ ਸੀ ਕਿ ਬਟਾਲਾ ਪੁਲਸ ਵਲੋਂ ਵਿਸ਼ੇਸ਼ ਚੈਕਿੰਗ ਨਾਕਾ ਲਗਾਇਆ ਗਿਆ ਸੀ, ਜਿਸ ਦੇ ਚਲਦੇ ਇਕ ਬੁਲੇਟ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੂੰ ਪੁਲਸ ਨੇ ਰੋਕਿਆ ਤਾਂ ਨੌਜਵਾਨਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਬਹਿਸ ਵਿਚ ਪੁਲਸ ਵਾਲੇ ਦਾ ਮੋਬਾਈਲ ਫੋਨ ਤੱਕ ਉਨ੍ਹਾਂ ਨੌਜਵਾਨਾਂ ਵਲੋਂ ਤੋੜਿਆ ਗਿਆ, ਜਿਸ ਤੋਂ ਬਾਅਦ ਪੁਲਸ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਆਪਣੇ ਨਾਲ ਪੁਲਸ ਥਾਣੇ ਲੈ ਗਈ ਅਤੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ
ਜਾਣਕਾਰੀ ਅਨੁਸਾਰ ਭੀੜ ਵਾਲੇ ਇਲਾਕੇ 'ਚ ਲੰਬੇ ਸਮੇਂ ਤੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਪੁਲਸ ਅਧਿਕਾਰੀਆਂ ਨਾਲ ਝਗੜਾ ਚੱਲ ਰਿਹਾ ਸੀ। ਮੋਟਰਸਾਈਕਲ ਚਾਲਕ ਨੌਜਵਾਨ ਨੇ ਦੱਸਿਆ ਕਿ ਉਹ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸੀ, ਪੁਲਸ ਨੇ ਨਾਕੇ 'ਤੇ ਰੋਕ ਉਨ੍ਹਾਂ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਅਤੇ ਕਾਗਜ਼ਾਤ ਮੰਗਣ ਲੱਗ ਪਏ। ਇਸ 'ਤੇ ਮੋਟਰਸਾਈਕਲ ਸਵਾਰ ਨੇ ਕਿਹਾ ਚਾਬੀ ਤੁਹਾਡੇ ਕੋਲ ਹੈ ਤਾਂ ਕਾਗਜ਼ ਵੀ ਆਪ ਹੀ ਕੱਢ ਲਵੋ, ਜਿਸ ਤੋਂ ਬਾਅਦ ਦੋਵਾਂ ਧਿਰਾਂ ਦੀ ਆਪਸ ਬਹਿਸ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਇਕ ਪ੍ਰਾਈਵੇਟ ਬੰਦਾ ਵੀਡੀਓ ਬਣਾ ਰਿਹਾ ਸੀ, ਜਿਸਦਾ ਫੋਨ ਸਾਡੇ ਕੋਲੋਂ ਟੁੱਟ ਗਿਆ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR
ਉਧਰ ਦੂਸਰੇ ਪਾਸੇ ਪੁਲਸ ਅਧਿਕਾਰੀ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਗਾਂਧੀ ਚੌਂਕ ਬਟਾਲਾ ਵਿੱਖੇ ਨਾਕਾ ਲਾਇਆ ਹੋਇਆ ਸੀ ਅਤੇ ਹਰ ਆਉਣ ਜਾਣ ਵਾਲੇ ਵਹੀਕਲ ਦੇ ਕਾਗਜ਼ਾਤ ਚੈੱਕ ਕਰ ਰਹੇ ਸੀ। ਜਦ ਬੁਲੇਟ ਮੋਟਰਸਾਈਕਲ 'ਤੇ ਤਿੰਨ ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਨੌਜਵਾਨਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਬਹਿਸ ਵਿਚ ਮੇਰਾ ਮੋਬਾਈਲ ਫੋਨ ਤੱਕ ਉਹਨਾਂ ਨੌਜਵਾਨਾਂ ਵਲੋਂ ਤੋੜਿਆ ਗਿਆ। ਅਧਿਕਾਰੀ ਨੇ ਕਿਹਾ ਡਿਊਟੀ ਦੌਰਾਨ ਇਹਨਾਂ ਨੌਜਵਾਨਾਂ ਨੇ ਪੁਲਸ ਨਾਲ ਬਦਸਲੂਕੀ ਕੀਤੀ ਹੈ ਅਤੇ ਮੋਬਾਈਲ ਤੋੜਿਆ ਹੈ ਅਤੇ ਉਸ ਅਨੁਸਾਰ ਉਹਨਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8