ਅੰਮ੍ਰਿਤਸਰ ’ਚ ਹਾਈਵੋਲਟੇਜ ਬਿਜਲੀ ਦੀਆਂ ਤਾਰਾਂ ਵਾਲੇ ਖੰਭੇ ’ਤੇ ਚੜ੍ਹਿਆ ਵਿਅਕਤੀ, ਮਚੀ ਹਫੜਾ-ਦਫੜੀ
Saturday, Apr 23, 2022 - 02:09 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਇਲਾਕੇ ’ਚ ਉਸ ਸਮੇਂ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ, ਜਦੋਂ ਇਕ ਵਿਅਕਤੀ ਹਾਈਵੋਲਟੇਜ ਤਾਰਾਂ ਵਾਲੇ ਬਿਜਲੀ ਦੇ ਖੰਭੇ ’ਤੇ ਚੜ੍ਹ ਗਿਆ। ਉਕਤ ਵਿਅਕਤੀ ਨੂੰ ਰਾਹ ਜਾਂਦੇ ਇਕ ਵਿਅਕਤੀ ਨੇ ਬਿਜਲੀ ਦੇ ਖੰਭੇ ਦੀਆਂ ਤਾਰਾਂ ’ਤੇ ਚੜ੍ਹਿਆ ਦੇਖਿਆ ਤਾਂ ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬਿਜਲੀ ਵਿਭਾਗ ਨਾਲ ਸੰਪਰਕ ਕਰ ਕੇ ਪਹਿਲਾਂ ਇਨ੍ਹਾਂ ਤਾਰਾਂ ਦਾ ਕੁਨੈਕਸ਼ਨ ਬੰਦ ਕਰਵਾਇਆ। ਪੁਲਸ ਵੱਲੋਂ ਉਕਤ ਵਿਅਕਤੀ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਹਾਲਾਂਕਿ ਇਹ ਵਿਅਕਤੀ ਹਾਈ ਵੋਲਟੇਜ ਬਿਜਲੀ ਦੇ ਖੰਭੇ ’ਤੇ ਕਿਉਂ ਚੜ੍ਹਿਆ, ਇਸ ਦਾ ਅਜੇ ਕਿਸੇ ਨੂੰ ਵੀ ਨਹੀਂ ਪਤਾ ਚੱਲ ਸਕਿਆ। ਉਕਤ ਸਥਾਨ ’ਤੇ ਮੌਜੂਦ ਲੋਕ ਦੱਬੀ ਜ਼ੁਬਾਨ ਵਿੱਚ ਦੱਸਦੇ ਹਨ ਕਿ ਸ਼ਰਾਬ ਨਾ ਮਿਲਣ ਕਾਰਨ ਇਹ ਵਿਅਕਤੀ ਖੰਭੇ ’ਤੇ ਚੜ੍ਹਿਆ ਹੈ। ਫਿਲਹਾਲ ਪੁਲਸ ਵਲੋਂ ਉਸ ਵਿਅਕਤੀ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਦਾ ਖੁਲਾਸਾ ਇਸ ਵਿਅਕਤੀ ਦੇ ਹੇਠਾਂ ਆਉਣ ’ਤੇ ਹੀ ਹੋਵੇਗਾ। ਦੂਸਰੇ ਪਾਸੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਬੜੀ ਮੁਸ਼ਕਲ ਨਾਲ ਉਕਤ ਵਿਅਕਤੀ ਨੂੰ ਟਾਵਰ ਤੋਂ ਹੇਠਾਂ ਉਤਾਰਿਆ ਹੈ। ਹੁਣ ਇਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਕਿ ਇਸ ਨੇ ਇਹ ਕਦਮ ਕਿਉਂ ਚੁੱਕਿਆ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ