ਅੰਮ੍ਰਿਤਪਾਲ ਦੇ ਸੰਸਦ ਸੈਸ਼ਨ ''ਚ ਹਿੱਸਾ ਲੈਣ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪਟੀਸ਼ਨ ਦਾ ਕੀਤਾ ਨਿਪਟਾਰਾ
Friday, Jan 23, 2026 - 04:45 PM (IST)
ਚੰਡੀਗੜ੍ਹ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਸੰਸਦ ਦੇ ਬਜਟ ਸੈਸ਼ਨ 'ਚ ਹਿੱਸਾ ਲੈਣ ਲਈ ਦਾਇਰ ਕੀਤੀ ਗਈ ਪਟੀਸ਼ਨ ਦਾ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ।
ਇਸ ਪਟੀਸ਼ਨ 'ਤੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਦਾ ਕੇਸ ਦੇਖ ਰਹੀ ਅਥਾਰਟੀ ਇਸ ਬਾਰੇ ਫ਼ੈਸਲਾ ਲਵੇ ਅਤੇ ਅਥਾਰਟੀ ਨੂੰ 7 ਦਿਨਾਂ ਦੇ ਅੰਦਰ ਫ਼ੈਸਲਾ ਦੇਣਾ ਪਵੇਗਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।
