BBMB ਦੀ ਪਟੀਸ਼ਨ ''ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਜਾਣੋ ਅਦਾਲਤ ''ਚ ਕੀ ਹੋਇਆ
Wednesday, May 07, 2025 - 01:14 PM (IST)

ਚੰਡੀਗੜ੍ਹ : ਭਾਖੜਾ-ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ ਕੰਮਾਂ 'ਚ ਦਖ਼ਲ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, 'ਸਾਨੂੰ ਭਾਰਤੀ ਫ਼ੌਜ 'ਤੇ ਮਾਣ'
ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਬੈਠਕ 'ਚ ਹੋਏ ਫ਼ੈਸਲੇ ਨੂੰ ਮੰਨਣ ਲਈ ਕਿਹਾ। ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਕਿ ਕਾਨੂੰਨ ਮੁਤਾਬਕ ਪੰਜਾਬ ਸਰਕਾਰ ਡੈਮ 'ਤੇ ਪੰਜਾਬ ਪੁਲਸ ਨੂੰ ਤਾਇਨਾਤ ਕਰ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋ ਗਿਆ ਬੰਦ! ਰੱਦ ਹੋ ਗਈਆਂ ਸਾਰੀਆਂ ਉਡਾਣਾਂ
ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਹੈ ਤਾਂ ਉਹ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖ ਸਕਦੀ ਹੈ। ਦੱਸਣਯੋਗ ਹੈ ਕਿ ਬੀ. ਬੀ. ਐੱਮ. ਬੀ. ਨੇ ਪਾਣੀਆਂ ਦੇ ਮੁੱਦੇ 'ਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਤੋਂ ਬਾਅਦ ਅੱਜ ਇਸ ਮਾਮਲੇ 'ਤੇ ਅਦਾਲਤ 'ਚ ਸੁਣਵਾਈ ਹੋਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8