ਪੰਜਾਬ ''ਚ ਮੁਲਾਜ਼ਮਾਂ ਦੇ DA ਮਾਮਲੇ ''ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ
Thursday, Sep 10, 2026 - 07:46 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਵਲੋਂ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਤੋਂ ਕੋਈ ਰਾਹਤ ਲੈ ਸਕਦੀ ਹੈ ਤਾਂ 10 ਦਿਨਾਂ ਦੇ ਅੰਦਰ ਲੈ ਆਵੇ, ਨਹੀਂ ਤਾਂ 21 ਸਤੰਬਰ (ਅਗਲੀ ਸੁਣਵਾਈ ਦੀ ਤਾਰੀਖ਼) ਨੂੰ ਹਾਈਕੋਰਟ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
ਇਹ ਮਾਮਲਾ ਮੁਲਾਜ਼ਮਾਂ ਵਲੋਂ ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਤਹਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੁੜ ਅਦਾਲਤ ਪੁੱਜਾ ਸੀ। ਮੁਲਾਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਨਿਰਧਾਰਿਤ ਸਮੇਂ ਅੰਦਰ ਨਾ ਤਾਂ ਡੀ. ਏ. ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਹਾਈਕੋਰਟ ਵਲੋਂ ਮੰਗੀ ਗਈ ਪਾਲਣਾ ਰਿਪੋਰਟ ਦਾਖ਼ਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ
ਅਦਾਲਤ ਨੇ ਪਹਿਲਾਂ ਵੀ ਸਪੱਸ਼ਟ ਹੁਕਮ ਦਿੱਤੇ ਸਨ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਸਾਰੇ ਬਕਾਏ ਕਲੀਅਰ ਨਹੀਂ ਹੁੰਦੇ, ਸਰਕਾਰ ਪ੍ਰਿੰਟ ਜਾਂ ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਇਸ਼ਤਿਹਾਬਾਜ਼ੀ ਵਰਗੇ ਖ਼ਰਚੇ ਨਹੀਂ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਬਕਾਇਆ ਰਕਮ 'ਤੇ 6 ਫ਼ੀਸਦੀ ਸਲਾਨਾ ਵਿਆਜ ਲਾਉਣ ਦੇ ਵੀ ਹੁਕਮ ਦਿੱਤੇ ਗਏ ਸਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਸੁਪਰੀਮ ਕੋਰਟ 'ਚ ਇਸ ਮਾਮਲੇ ਨਾਲ ਜੁੜੀ ਸੁਣਵਾਈ ਹੁੰਦੀ ਹੈ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
