16 ਸਾਲ ਪੁਰਾਣੇ ਮਾਮਲੇ ''ਚ ਪੰਜਾਬ ਸਰਕਾਰ ਨੂੰ ਇਕ ਲੱਖ ਜ਼ੁਰਮਾਨਾ (ਵੀਡੀਓ)
Thursday, Nov 29, 2018 - 01:27 PM (IST)
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਮਾਮਲੇ ਸਬੰਧੀ ਪੰਜਾਬ ਸਰਕਾਰ ਪ੍ਰਤੀ ਸਖਤ ਰੁਖ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦਿਆਂ ਇਕ ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਅਸਲ 'ਚ 16 ਸਾਲ ਪੁਰਾਣੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਰੀ-ਕਾਲ ਦੀ ਅਰਜ਼ੀ ਦਾਇਰ ਕੀਤੀ ਗਈ, ਜਿਸ ਦੇ ਚੱਲਦਿਆਂ ਅਦਾਲਤ ਨੇ ਏ. ਜੀ. ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਮੁਅੱਤਲ ਕਰ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ। ਹਾਈਕੋਰਟ ਵਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਦੀ ਸ਼ੈਅ 'ਤੇ ਸਰਕਾਰ ਨੇ 16 ਸਾਲ ਪੁਰਾਣੇ ਮਾਮਲੇ ਸਬੰਧੀ ਅਰਜ਼ੀ ਦਿੱਤੀ ਹੈ, ਉਨ੍ਹਾਂ 'ਤੇ ਕਾਰਵਾਈ ਕਰਦੇ ਹੋਏ ਲਾਏ ਗਏ ਜ਼ੁਰਮਾਨੇ ਦੀ ਰਕਮ ਉਨ੍ਹਾਂ ਤੋਂ ਹੀ ਵਸੂਲੀ ਜਾਵੇ। ਚੀਫ ਜਸਟਿਸ ਵਲੋਂ ਹੁਣ ਇਸ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਗਿਆ ਹੈ।