ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਦਾ ਮਾਮਲਾ : ਹਾਈਕੋਰਟ ਨੇ ਜਾਰੀ ਕੀਤੇ ਇਹ ਹੁਕਮ

Thursday, Jan 12, 2023 - 03:15 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਦੇ ਮਾਮਲੇ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਅਦਾਲਤ ਨੇ ਟੋਲ ਪਲਾਜ਼ਿਆਂ ਨੂੰ ਫਿਰ ਤੋਂ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦਾ ਦੂਜਾ ਦਿਨ, ਥਾਂ-ਥਾਂ ਕੀਤਾ ਜਾ ਰਿਹਾ ਭਰਵਾਂ ਸੁਆਗਤ (ਤਸਵੀਰਾਂ)

ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਐੱਨ. ਐੱਚ. ਏ. ਆਈ. ਵੱਲੋਂ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਸੀ ਕਿ ਇਨ੍ਹਾਂ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ 'ਤੇ ਲਾਏ ਗਏ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਰੋਜ਼ਾਨਾ ਕਰੀਬ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੀ ਇਜਲਾਸ ਨਹੀਂ ਬੁਲਾ ਸਕੀਆਂ ਸੂਬੇ ਦੀਆਂ ਪੰਚਾਇਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News