ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ''ਤੇ ਹਾਈਕੋਰਟ ਦਾ ਆਇਆ ਫ਼ੈਸਲਾ

Thursday, Feb 09, 2023 - 05:59 PM (IST)

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ''ਤੇ ਹਾਈਕੋਰਟ ਦਾ ਆਇਆ ਫ਼ੈਸਲਾ

ਚੰਡੀਗੜ੍ਹ (ਹਾਂਡਾ) : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਹਰਿਆਣਾ ਤੋਂ ਇਲਾਵਾ ਪੰਜਾਬ, ਕੇਂਦਰ ਸਰਕਾਰ ਅਤੇ ਰਾਮ ਰਹੀਮ ਸਮੇਤ ਰੋਹਤਕ ਜੇਲ੍ਹ ਅਥਾਰਟੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਨਾਲ ਟਕਰਾਅ ਮਗਰੋਂ 'ਇਨਸਾਫ਼ ਮੋਰਚੇ' ਦੇ ਮੈਂਬਰਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤਹਿਤ ਮਾਮਲਾ ਦਰਜ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਜੀ. ਪੀ. ਸੀ. ਦੇ ਵਕੀਲ ਪ੍ਰੇਮ ਸਿੰਘ ਹੁੰਦਲ ਨੇ ਦੱਸਿਆ ਕਿ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਇੰਨੇ ਵੱਡੇ ਅਪਰਾਧੀ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਇਸ ਨਾਲ ਪੰਜਾਬ 'ਚ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ

ਜਿਸ 'ਤੇ ਕਤਲ ਅਤੇ ਜਬਰ-ਜ਼ਿਨਾਹ ਵਰਗੇ ਗੰਭੀਰ ਮਾਮਲੇ ਚੱਲ ਰਹੇ ਹੋਣ, ਉਸ ਨੂੰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਸਿਰਫ ਇੰਨਾ ਹੀ ਨਹੀਂ, ਪੰਜਾਬ 'ਚ ਬੇਅਦਬੀ ਕਰਵਾਉਣ 'ਚ ਵੀ ਰਾਮ ਰਹੀਮ ਦੀ ਭੂਮਿਕਾ ਰਹੀ ਹੈ। ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਕਾਰਨ ਸਿੱਖਾਂ 'ਚ ਭਾਰੀ ਰੋਸ ਹੈ। ਇਸ ਲਈ ਐੱਸ. ਜੀ. ਪੀ. ਸੀ. ਵੱਲੋਂ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News