ਪੰਜਾਬ ''ਚ ਵੱਧ ਰਹੇ ਬਾਊਂਸਰ ਕਲਚਰ ''ਤੇ ਹਾਈਕੋਰਟ ਦੀ ਪ੍ਰਗਟਾਈ ਚਿੰਤਾ
Thursday, May 22, 2025 - 02:52 PM (IST)

ਚੰਡੀਗੜ੍ਹ (ਸੁਸ਼ੀਲ ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਗੈਰ-ਲਾਇਸੈਂਸ ਪ੍ਰਾਪਤ ਨਿੱਜੀ ਸੁਰੱਖਿਆ ਏਜੰਸੀ ਨਾਲ ਜੁੜੇ ਮਾਮਲੇ 'ਚ ਇਕ ਦੋਸ਼ੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ, ਹਾਲਾਂਕਿ ਹਾਈਕੋਰਟ ਨੇ ਪੰਜਾਬ 'ਚ ਵੱਧਦੇ ਬਾਊਂਸਰ ਕਲਚਰ 'ਤੇ ਵੀ ਚਿੰਤਾ ਜਤਾਈ ਹੈ। ਸ਼ਬਦਕੋਸ਼ ਦੀਆਂ ਪਰਿਭਾਸ਼ਾਵਾਂ ਦਾ ਹਵਾਲਾ ਦਿੰਦੇ ਹੋਏ ਹਾਈਕੋਰਟ ਨੇ ਕਿਹਾ ਕਿ ਮੈਰੀਅਮ-ਵੈੱਬਸਟਰ ਡਿਕਸ਼ਨਰੀ ਦੇ ਮੁਤਾਬਕ ਬਾਊਂਸਰ ਉਹ ਹੁੰਦਾ ਹੈ, ਜੋ ਉੱਛਲਦਾ ਹੈ। ਆਕਸਫੋਰਡ ਡਿਕਸ਼ਨਰੀ ਮੁਤਾਬਕ ਬਾਊਂਸਰ ਨੂੰ ਅਜਿਹੇ ਵਿਅਕਤੀ ਦੇ ਤੌਰ 'ਤੇ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜਿਹੜਾ ਗਲਤ ਵਿਅਕਤੀਆਂ ਨੂੰ ਜਨਤਕ ਥਾਂ ਖ਼ਾਸ ਕਰਕੇ ਬਾਰ ਜਾਂ ਨਾਈਟ ਕਲੱਬ ਤੋਂ ਬਾਹਰ ਕੱਢਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਅਦਾਲਤ ਨੇ ਕਿਹਾ ਕਿ ਪੰਜਾਬ 'ਚ ਜਿਸ ਤਰ੍ਹਾਂ ਇਸ ਸ਼ਬਦ ਦਾ ਇਸਤੇਮਾਲ ਕੀਤਾ ਗਿਆ ਹੈ, ਉਹ ਕਾਨੂੰਨੀ ਹੱਦਾਂ ਤੋਂ ਪਰੇ ਨਿੱਜੀ ਤਾਕਤ ਨੂੰ ਦਰਸਾਉਂਦਾ ਹੈ ਅਤੇ ਜਨਤਾ ਦੇ ਮਨਾਂ 'ਚ ਡਰ ਪੈਦਾ ਕਰਦਾ ਹੈ। ਅਦਾਲਤ ਨੇ ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਸ਼ਬਦ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਦਾ ਜਾਣੋ ਕੀ ਹੈ ਅਸਲ ਸੱਚ
ਅਦਾਲਤ ਨੇ ਕਿਹਾ ਕਿ ਨਿੱਜੀ ਸੁਰੱਖਿਆ ਏਜੰਸੀਆਂ ਨੂੰ ਕਾਨੂੰਨ ਦੇ ਮੁਤਾਬਕ ਸੁਰੱਖਿਆ ਗਾਰਡਾਂ ਨੂੰ ਨਿਯੁਕਤ ਕਰਨਾ ਹੁੰਦਾ ਹੈ। ਅਦਾਲਤ ਨੇ ਇਹ ਟਿੱਪਣੀ ਲੁਧਿਆਣਾ ਦੇ ਵਸਨੀਕ ਵਲੋਂ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਮਾਮਲੇ 'ਚ ਦੋਸ਼ੀ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8