ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼

Thursday, Oct 01, 2026 - 04:32 PM (IST)

ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ 'ਚ ਰੈਗੂਲਰ ਡੀ. ਜੀ. ਪੀ. ਲਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸੂਬੇ 'ਚ ਰੈਗੂਲਰ ਡੀ. ਜੀ. ਪੀ. ਕਦੋਂ ਨਿਯੁਕਤ ਕੀਤਾ ਜਾਵੇਗਾ। ਅਦਾਲਤ ਦਾ ਕਹਿਣਾ ਹੈ ਕਿ ਡੀ. ਜੀ. ਪੀ. ਦਾ ਅਹੁਦਾ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਨਾਲ ਪੂਰੇ ਸੂਬੇ ਦੀ ਕਾਨੂੰਨ-ਵਿਵਸਥਾ ਜੁੜੀ ਹੁੰਦੀ ਹੈ। ਇਸ ਕਾਰਨ ਇਸ ਮਹੱਤਵਪੂਰਨ ਅਹੁਦੇ ਨੂੰ ਅੰਤਰਿਮ ਜਾਂ ਅਸਥਾਈ ਪ੍ਰਬੰਧ ਰਾਹੀਂ ਅਣਮਿੱਥੇ ਸਮੇਂ ਲਈ ਨਹੀਂ ਚਲਾਇਆ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ

ਮੌਜੂਦਾ ਡੀ. ਜੀ. ਪੀ. ਗੌਰਵ ਯਾਦਵ ਸਮੇਤ ਕਈ ਸੀਨੀਅਰ ਅਧਿਕਾਰੀ ਦੌੜ 'ਚ

ਸਰਕਾਰ ਵੱਲੋਂ ਭੇਜੀ ਗਈ ਸੂਚੀ 'ਚ ਮੌਜੂਦਾ ਕਾਰਜਕਾਰੀ ਡੀ. ਜੀ. ਪੀ. ਗੌਰਵ ਯਾਦਵ ਦਾ ਨਾਂ ਪ੍ਰਮੁੱਖਤਾ ਨਾਲ ਸ਼ਾਮਲ ਹੈ। ਉਨ੍ਹਾਂ ਦੇ ਨਾਲ ਹੀ 1992 ਬੈਚ ਦੇ ਸ਼ਰਦ ਸਤਿਆ ਚੌਹਾਨ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਭੇਜੇ ਗਏ ਹਨ। 1993 ਬੈਚ ਵਿੱਚੋਂ ਗੁਰਪ੍ਰੀਤ ਕੌਰ ਦਿਓ, ਜਤਿੰਦਰ ਕੁਮਾਰ ਜੈਨ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਾਂ ਸ਼ਾਮਲ ਹਨ, ਜਦੋਂ ਕਿ 1994 ਬੈਚ ਦੇ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਸਮੇਤ ਸੱਤ ਹੋਰ ਅਧਿਕਾਰੀਆਂ ਦੇ ਨਾਂ ਇਸ ਸੂਚੀ ਦਾ ਹਿੱਸਾ ਹਨ। ਦੂਜੇ ਪਾਸੇ, 1989 ਬੈਚ ਦੇ ਸਾਮੰਤ ਗੋਇਲ ਨੇ ਇਸ ਅਹੁਦੇ ਲਈ ਅਸਮਰੱਥਾ ਪ੍ਰਗਟਾਈ ਹੈ ਅਤੇ ਅਰਪਿਤ ਸ਼ੁਕਲਾ ਅਤੇ ਈਸ਼ਵਰ ਸਿੰਘ ਸੇਵਾਮੁਕਤੀ ਦੇ ਨੇੜੇ ਹੋਣ ਕਾਰਨ ਇਸ ਦੌੜ ਤੋਂ ਬਾਹਰ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ

UPSC ਤਿੰਨ ਨਾਵਾਂ ਦਾ ਪੈਨਲ ਕਰੇਗੀ ਫਾਈਨਲ

ਨਿਯਮਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਭੇਜੇ ਗਏ ਪੈਨਲ 'ਤੇ ਵਿਚਾਰ ਕਰਨ ਲਈ ਯੂ. ਪੀ. ਐੱਸ. ਸੀ. ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਜਾਂਦੀ ਹੈ। ਇਸ ਕਮੇਟੀ 'ਚ ਕੇਂਦਰੀ ਗ੍ਰਹਿ ਸਕੱਤਰ, ਰਾਜ ਦੇ ਮੁੱਖ ਸਕੱਤਰ ਅਤੇ ਮੌਜੂਦਾ ਡੀ. ਜੀ. ਪੀ. ਸ਼ਾਮਲ ਹੁੰਦੇ ਹਨ। ਇਹ ਕਮੇਟੀ ਸੀਨੀਅਰਤਾ ਅਤੇ ਯੋਗਤਾ ਦੇ ਅਧਾਰ 'ਤੇ ਤਿੰਨ ਅਧਿਕਾਰੀਆਂ ਦੇ ਨਾਮ ਫਾਈਨਲ ਕਰਕੇ ਸੂਬਾ ਸਰਕਾਰ ਨੂੰ ਭੇਜੇਗੀ, ਜਿਨ੍ਹਾਂ ਵਿੱਚੋਂ ਸਰਕਾਰ ਕਿਸੇ ਇੱਕ ਨੂੰ ਰੈਗੂਲਰ ਡੀ. ਜੀ. ਪੀ. ਵਜੋਂ ਨਿਯੁਕਤ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News