ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ''ਤੇ ਹਾਈਕੋਰਟ ''ਚ ਸੁਣਵਾਈ, ਜਾਣੋ ਕੀ ਹੋਇਆ
Tuesday, Sep 23, 2025 - 01:42 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ 'ਚ ਆਪਣਾ ਜਵਾਬ ਦਾਇਰ ਕੀਤਾ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਣੀ ਤੈਅ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਦੱਸਣਯੋਗ ਹੈ ਕਿ ਬੀਤੀ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਵਲੋਂ ਅਗਾਊਂ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ 'ਚ ਦਰਜ ਇਕ ਐੱਫ. ਆਈ. ਆਰ. ਦੇ ਜਵਾਬ 'ਚ ਹਾਈਕੋਰਟ 'ਚ ਦਾਇਰ ਕੀਤੀ ਗਈ ਸੀ।
ਇਸ 'ਚ ਉਨ੍ਹਾਂ 'ਤੇ ਵਿਜੀਲੈਂਸ ਜਾਂਚ 'ਚ ਰੁਕਾਵਟ ਪਾਉਣ ਦਾ ਦੋਸ਼ ਲਾਇਆ ਗਿਆ ਸੀ। ਪਹਿਲਾਂ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ਦੀ ਹੇਠਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8