ਅਦਾਲਤ ਨੇ ਸੂਰਤ ਸਿੰਘ ਖਾਲਸਾ ਦੇ ਹੱਕ ''ਚ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ (ਵੀਡੀਓ)

10/06/2015 11:24:37 AM

ਚੰਡੀਗੜ੍ਹ (ਵਿਵੇਕ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ-ਹੜਤਾਲ ''ਤੇ ਬੈਠੇ ਸੂਰਤ ਸਿੰਘ ਖਾਲਸਾ ਦੇ ਪੁੱਤਰ ਰਵਿੰਦਰਜੀਤ ਸਿੰਘ ਦੀ ਪਟੀਸ਼ਨ ''ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ''ਚ ਨਜ਼ਰਬੰਦ ਕੀਤੇ ਗਏ ਸੂਰਤ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। 
ਉਨ੍ਹਾਂ ਨੇ ਕਿਹਾ ਕਿ ਹਸਪਤਾਲ ''ਚ ਸੂਰਤ ਸਿੰਘ ਦੇ ਪਰਿਵਾਰ ਦੀ ਮਰਜ਼ੀ ਬਗੈਰ ਉਨ੍ਹਾਂ ਨੂੰ ਕੋਈ ਦਵਾਈ ਨਾ ਦਿੱਤੀ ਜਾਵੇ। ਜਦੋਂ ਤੱਕ ਖਾਲਸਾ ਪੀ. ਜੀ. ਆਈ. ''ਚ ਰਹਿੰਦੇ ਹਨ, ਉਨ੍ਹਾਂ ਨੂੰ ਪਰਿਵਾਰ ਅਤੇ ਜਾਣਕਾਰਾਂ ਨਾਲ ਮਿਲਣ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਹੇ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਭੁੱਖ-ਹੜਤਾਲ ''ਤੇ ਹਨ। ਬਾਅਦ ''ਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਹਾਊਸ ਅਰੈਸਟ ਕਰ ਲਿਆ ਸੀ। ਪਿਛਲੇ ਦਿਨੀਂ ਸਿਹਤ ਖਰਾਬ ਹੋਣ ਤੋਂ ਬਾਅਦ ਖਾਲਸਾ ਨੂੰ ਪੀ. ਜੀ. ਆਈ. ''ਚ ਭਰਤੀ ਕਰਵਾਇਆ ਗਿਆ ਹੈ। 


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Babita Marhas

News Editor

Related News