‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਸਬੰਧੀ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ

Friday, Sep 16, 2022 - 06:53 PM (IST)

‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਸਬੰਧੀ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ

ਜਲੰਧਰ/ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਇਕ ਵਿਧਾਇਕ-ਇਕ ਪੈਨਸ਼ਨ’ ਦੀ ਸਕੀਮ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਚੁਣੌਤੀ ਮਗਰੋਂ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਚੁਣੌਤੀ 6 ਸਾਬਕਾ ਵਿਧਾਇਕਾਂ ਵੱਲੋਂ ਦਿੱਤੀ ਗਈ ਹੈ। ਲੁਧਿਆਣਾ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਸਮੇਤ 6 ਵਿਧਾਇਕਾਂ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਨੂੰ ਲੈ ਕੇ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। 

ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਕ ਸਕੀਮ ਲਾਗੂ ਕੀਤੀ ਗਈ ਹੈ ਕਿ ਸੂਬੇ ’ਚ ਕਿਸੇ ਵੀ ਵਿਧਾਇਕ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ, ਭਾਵੇਂ ਉਹ ਕਿੰਨੀ ਵਾਰ ਵੀ ਵਿਧਾਇਕ ਕਿਉਂ ਨਾ ਰਿਹਾ ਹੋਵੇ। ਹੁਣ ਤੱਕ ਪੰਜਾਬ ਸੂਬੇ ’ਚ ਇਹ ਨਿਯਮ ਸੀ ਕਿ ਜਿੰਨੀ ਵਾਰ ਕੋਈ ਨੁਮਾਇੰਦਾ ਵਿਧਾਇਕ ਬਣਦਾ ਸੀ ਤਾਂ ਉਸ ਨੂੰ ਉਨੀਆਂ ਹੀ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਸਨ। ਇਸ ਨੂੰ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰ ਦਿੱਤਾ ਸੀ। ਹੁਣ ਸੂਬੇ ’ਚ ਵਿਧਾਇਕਾਂ ਨੂੰ ਇਕ ਕਾਰਜਕਾਲ ਦੀ ਹੀ ਪੈਨਸ਼ਨ ਮਿਲਦੀ ਹੈ। 

ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਬੀਜ ਵਿਕਰੇਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ CM ਮਾਨ ਨੂੰ ਸੁਸਾਈਡ ਨੋਟ 'ਚ ਕੀਤੀ ਫਰਿਆਦ

ਪੰਜਾਬ ਸਰਕਾਰ ਨੇ ਪੈਨਸ਼ਨ ਸਕੀਮ ਸਬੰਧੀ ਪਹਿਲਾਂ ਕੈਬਨਿਟ ’ਚ ਪ੍ਰਸਤਾਵ ਲੈ ਕੇ ਆਉਂਦਾ ਸੀ ਪਰ ਕਾਨੂੰਨ ਮੁਤਾਬਕ ਇਸ ਨੂੰ ਵਿਧਾਨ ਸਭਾ ’ਚ ਪਾਸ ਕਰਵਾਉਣਾ ਜ਼ਰੂਰੀ ਹੁੰਦਾ ਹੈ। ਫਿਰ ਜੂਨ ’ਚ ਇਸ ਸਬੰਧੀ ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਮਤਾ ਲਿਆਂਦਾ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ ਕਾਨੂੰਨੀ ਰੂਪ ਦੇਣ ਲਈ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ। ਰਾਜਪਾਲ ਵੱਲੋਂ ਮਨਜ਼ੂਰੀ ਦੇਣ ਮਗਰੋਂ 11 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਸਿਰਫ਼ ਇਕ ਟਰਮ ਦੀ ਪੈਸ਼ਨ ਮਿਲ ਰਹੀ ਹੈ। 

ਇਹ ਵੀ ਪੜ੍ਹੋ: 18 ਨੂੰ 'ਆਪ' ਵਿਧਾਇਕਾਂ ਦੀ ਹੋਵੇਗੀ ਅਗਨੀ ਪ੍ਰੀਖਿਆ, ਕੇਜਰੀਵਾਲ ਲੈਣਗੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਭਰੋਸਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News