ਫਤਿਹਵੀਰ ਮਾਮਲੇ 'ਚ ਹਾਈਕੋਰਟ ਸਖਤ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Monday, Jun 17, 2019 - 01:28 PM (IST)

ਫਤਿਹਵੀਰ ਮਾਮਲੇ 'ਚ ਹਾਈਕੋਰਟ ਸਖਤ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ : ਸੰਗਰੂਰ 'ਚ ਡੂੰਘੇ ਬੋਰਵੈੱਲ 'ਚ ਡਿਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਤਦੇ ਹੋਏ ਕੇਂਦਰ ਤੇ ਪੰਜਾਬ ਸਰਕਾਰ, ਐੱਨ. ਡੀ. ਆਰ. ਐੱਫ. ਅਤੇ ਸੰਗਰੂਰ ਦੇ ਡੀ. ਸੀ. ਨੂੰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਫਤਿਹਵੀਰ ਮਾਮਲੇ 'ਚ ਢਿੱਲ ਵਰਤਦੇ ਹੋਏ ਇਸ 'ਤੇ ਸਵਾਲ ਚੁੱਕਦਿਆਂ ਇਕ ਪਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਅਦਾਲਤ ਵਲੋਂ ਸੋਮਵਾਰ ਨੂੰ ਕੀਤੀ ਗਈ। ਇਸ ਸੁਣਵਾਈ ਦੌਰਾਨ ਉਕਤ ਨੋਟਿਸ ਹਾਈਕੋਰਟ ਵਲੋਂ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ ਗਿਆ ਹੈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ।


author

Babita

Content Editor

Related News