'15 ਦਿਨਾਂ ਵਿੱਚ ਹੋਵੇ ਕਾਰਪੋਰੇਸ਼ਨ ਚੋਣਾਂ ਦਾ ਐਲਾਨ'

Sunday, Oct 20, 2024 - 05:08 AM (IST)

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਤੇ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਦੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਉਣ ਵਾਲੇ 15 ਦਿਨਾਂ 'ਚ 'ਚ ਨੋਟੀਫਿਕੇਸ਼ਨ ਜਾਰੀ ਕਰ ਕੇ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾਵੇ।

PunjabKesari

PunjabKesari

ਹਾਈਕੋਰਟ ਨੇ ਕਿਹਾ ਕਿ ਨਵੀਂ ਵਾਰਡਬੰਦੀ ਨੂੰ ਛੱਡ ਕੇ ਪੁਰਾਣੀ ਵਾਰਡਬੰਦੀ ਅਨੁਸਾਰ ਚੋਣਾਂ ਕਰਵਾਈਆਂ ਜਾਣ। ਇਨ੍ਹਾਂ 'ਚ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਤੇ ਲੁਧਿਆਣਾ ਨਗਰ ਨਿਗਮ ਤੋਂ ਇਲਾਵਾ 42 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵੀ ਸ਼ਾਮਲ ਹਨ। 

ਇਸ ਤਰ੍ਹਾਂ ਹਾਈਕੋਰਟ ਦੇ ਆਦੇਸ਼ ਮੁਤਾਬਕ ਪ੍ਰਸ਼ਾਸਨ ਨੂੰ ਹੁਣ ਦੀਵਾਲੀ ਤੋਂ ਪਹਿਲਾਂ-ਪਹਿਲਾਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਪਵੇਗਾ, ਕਿਉਂਕਿ ਇਹ 15 ਦਿਨਾਂ ਦੀ ਡੈੱਡਲਾਈਨ 2 ਨਵੰਬਰ ਨੂੰ ਖ਼ਤਮ ਹੋ ਜਾਵੇਗੀ। ਇਸ ਤਰ੍ਹਾਂ ਪ੍ਰਸ਼ਾਸਨ ਨੂੰ ਇਸ ਸਬੰਧੀ ਛੇਤੀ ਕਦਮ ਚੁੱਕਣਾ ਪਵੇਗਾ। ਹੋ ਸਕਦਾ ਹੈ ਕਿ ਇਹ ਚੋਣਾਂ ਨਵੰਬਰ ਮਹੀਨੇ 'ਚ ਕਰਵਾ ਦਿੱਤੀਆਂ ਜਾਣ ਤੇ ਇਨ੍ਹਾਂ ਦੇ ਨਤੀਜੇ ਵੀ ਜ਼ਿਮਨੀ ਚੋਣਾਂ ਦੇ ਨਾਲ ਹੀ 23 ਨਵੰਬਰ ਨੂੰ ਐਲਾਨ ਦਿੱਤੇ ਜਾਣ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News