ਵੱਡੀ ਖ਼ਬਰ : ਹਾਈਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ, ਪੜ੍ਹੋ ਪੂਰੀ ਖ਼ਬਰ

Wednesday, Jul 10, 2024 - 12:46 PM (IST)

ਵੱਡੀ ਖ਼ਬਰ : ਹਾਈਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ 'ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਇਕ ਹਫ਼ਤੇ ਦੇ ਅੰਦਰ ਬੈਰੀਕੇਡ ਹਵਾ ਲਵੇ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਟ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਸਰਹੱਦ 'ਤੇ ਸਥਿਤੀ ਸਾਫ਼ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲ 'ਚ ਪੜ੍ਹਦੇ 12ਵੀਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਾਇੰਸ ਦੀਆਂ ਕਲਾਸਾਂ 'ਚ ਮਿਲੇਗਾ ਦਾਖ਼ਲਾ

5 ਮਹੀਨਿਆਂ ਤੋਂ ਬੰਦ ਹੈ ਸ਼ੰਭੂ ਬਾਰਡਰ
ਦੱਸ ਦੇਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਕਾਰਨ ਪਿਛਲੇ 5 ਮਹੀਨਿਆਂ ਤੋਂ ਸ਼ੰਭੂ ਬਾਰਡਰ 'ਤੇ ਧਰਨਾ ਲਾਇਆ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਦਿੱਲੀ ਵੱਲ ਕੂਚ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦਾ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸੀ ਬੀਮਾਰ (ਵੀਡੀਓ)
ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ। ਅੰਬਾਲਾ ਦੇ ਕਾਰੋਬਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ ਸੀ। ਜਦੋਂ ਇਹ ਮਾਮਲਾ ਹਾਈਕੋਰਟ ਪੁੱਜਾ ਤਾਂ ਸ਼ੰਭੂ ਸਰਹੱਦ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਇਸ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News