ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਮਾਂ ਦੀ ਪਟੀਸ਼ਨ 'ਤੇ ਅਦਾਲਤ ਨੇ...

Friday, Mar 06, 2026 - 05:15 PM (IST)

ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਮਾਂ ਦੀ ਪਟੀਸ਼ਨ 'ਤੇ ਅਦਾਲਤ ਨੇ...

ਚੰਡੀਗੜ੍ਹ/ਗੁਰਦਾਸਪੁਰ (ਸੁਸ਼ੀਲ ਗੰਭੀਰ, ਹਰਜਿੰਦਰ) : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ 19 ਸਾਲਾ ਨੌਜਵਾਨ ਰਣਜੀਤ ਸਿੰਘ ਦੀ ਕਥਿਤ ਪੁਲਸ ਮੁਕਾਬਲੇ 'ਚ ਹੋਈ ਮੌਤ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਜਸਟਿਸ ਜੇ. ਐੱਸ. ਬੇਦੀ ਨੇ ਮ੍ਰਿਤਕ ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ।

ਇਹ ਵੀ ਪੜ੍ਹੋ : ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ

ਪਟੀਸ਼ਨਰ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲਸ ਵੱਲੋਂ ਕੀਤਾ ਗਿਆ ਇਹ ਮੁਕਾਬਲਾ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਮਨਮਾਨੀ ਅਤੇ ਗੈਰ-ਸੰਵਿਧਾਨਕ ਹੈ। ਅਦਾਲਤ 'ਚ ਪੇਸ਼ ਹੋਏ ਵਕੀਲ ਰਵੀ ਜੋਸ਼ੀ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਲਈ ਪੁਲਸ ਅਧਿਕਾਰੀਆਂ ਤੋਂ ਵੱਖਰੀ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਜਾਵੇ ਜਾਂ ਫਿਰ ਇਹ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਸੌਂਪੀ ਜਾਵੇ। ਪਰਿਵਾਰ ਨੇ ਇਹ ਵੀ ਅਪੀਲ ਕੀਤੀ ਹੈ ਕਿ ਜਾਂਚ ਕਿਸੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ : 'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ

ਕੀ ਹੈ ਪੂਰਾ ਮਾਮਲਾ
ਗੁਰਦਾਸਪੁਰ ਦੇ ਆਦੀਆ ਪੁਲਸ ਚੌਂਕੀ 'ਚ 2 ਪੁਲਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ 'ਚ 19 ਸਾਲਾ ਰਣਜੀਤ ਸਿੰਘ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਸੀ। ਪੁਲਸ ਦਾ ਦਾਅਵਾ ਕੀਤ ਕਿ ਰਣਜੀਤ ਨੇ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ। ਇਸ ਕੇਸ ਵਿਚ ਪੁਲਸ ਨੇ ਦੋ ਹੋਰ ਮੁਲਜ਼ਮਾਂ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਦੇ ਸਬੰਧ 'ਚ ਫਰਵਰੀ 2026 'ਚ ਦੋਰਾਂਗਲਾ, ਬਹਿਰਾਮਪੁਰ ਅਤੇ ਪੁਰਾਣਾ ਸ਼ਾਲਾ ਦੇ ਥਾਣਿਆਂ 'ਚ ਤਿੰਨ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News