ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

Tuesday, Mar 24, 2026 - 04:30 PM (IST)

ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ/ਮੋਗਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਗਾ ਅਤੇ ਬਾਘਾਪੁਰਾਣਾ ਦੇ ਡੀ. ਸੀ.-ਐੱਸ. ਡੀ. ਐੱਮ. ਵਿਵਾਦ 'ਤੇ ਸੁਣਵਾਈ ਦੌਰਾਨ ਸਖ਼ਤ ਟਿੱਪਣੀਆਂ ਕਰਦਿਆਂ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਆਗਾਮੀ ਬਲਾਕ ਸਮਿਤੀ ਚੋਣਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਐੱਸ. ਡੀ. ਐੱਮ. ਦੇ ਸ਼ਿਕਾਇਤ ਪੱਤਰ ਦੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋਣ 'ਤੇ ਗੰਭੀਰ ਚਿੰਤਾ ਪ੍ਰਗਟਾਈ। ਅਦਾਲਤ ਨੇ ਟਿੱਪਣੀ ਕੀਤੀ ਕਿ 9 ਸਾਲਾਂ ਦਾ ਤਜ਼ਰਬਾ ਰੱਖਣ ਵਾਲੇ ਇੱਕ ਪੀ. ਸੀ. ਐੱਸ. ਅਧਿਕਾਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਸ਼ਿਕਾਇਤ ਕਿੱਥੇ ਅਤੇ ਕਦੋਂ ਦਰਜ ਕਰਨੀ ਹੈ। ਅਦਾਲਤ ਨੇ ਇਹ ਵੀ ਸਵਾਲ ਉਠਾਇਆ ਕਿ ਇਹ ਪੱਤਰ ਕਿਸੇ ਤੀਜੀ ਧਿਰ ਰਾਹੀਂ ਅਦਾਲਤ ਤੱਕ ਕਿਉਂ ਪਹੁੰਚਿਆ। ਇਸ ਦੇ ਜਵਾਬ ਵਿੱਚ ਐੱਸ. ਡੀ. ਐੱਮ. ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਦੀ ਮਾਨਸਿਕ ਸਥਿਤੀ ਠੀਕ ਨਹੀਂ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੀ ਸ਼ਿਕਾਇਤ ਮੁੱਖ ਸਕੱਤਰ ਕੋਲ ਦਰਜ ਕਰਵਾਈ ਜਾਣੀ ਚਾਹੀਦੀ ਸੀ।  
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ

ਚੋਣਾਂ ਦੀ ਪਾਰਦਰਸ਼ਤਾ ਲਈ ਵਿਸ਼ੇਸ਼ ਪ੍ਰਬੰਧ 

ਅਦਾਲਤ ਨੇ 28 ਮਾਰਚ 2026 ਨੂੰ ਹੋਣ ਵਾਲੀਆਂ ਬਾਘਾਪੁਰਾਣਾ ਪੰਚਾਇਤ ਸਮਿਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਹ ਚੋਣਾਂ ਡੀ. ਸੀ. ਦੀ ਨਿਗਰਾਨੀ ਹੇਠ ਹੋਣਗੀਆਂ ਅਤੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਅਦਾਲਤ ਨੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਐਡਵੋਕੇਟ ਜਪਜੀਤ ਕੌਰ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...
ਸੁਰੱਖਿਆ ਅਤੇ ਰਿਪੋਰਟਿੰਗ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਬਜ਼ਰਵਰ ਨੂੰ ਇਨੋਵਾ ਗੱਡੀ ਅਤੇ ਪੰਜਾਬ ਪੁਲਸ ਵੱਲੋਂ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਆਬਜ਼ਰਵਰ ਦੀ ਫ਼ੀਸ ਪਟੀਸ਼ਨਰ ਵੱਲੋਂ ਦਿੱਤੀ ਜਾਵੇਗੀ ਅਤੇ ਚੋਣਾਂ ਤੋਂ ਬਾਅਦ ਉਹ ਆਪਣੀ ਰਿਪੋਰਟ ਸਿੱਧੀ ਅਦਾਲਤ ਵਿੱਚ ਪੇਸ਼ ਕਰਨਗੇ। ਇਨ੍ਹਾਂ ਨਿਰਦੇਸ਼ਾਂ ਦੇ ਨਾਲ ਹਾਈਕੋਰਟ ਨੇ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News