ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਹਾਈਕੋਰਟ ਦੇ ਸਖ਼ਤ ਹੁਕਮ, ਸਰਕਾਰ ਤੋਂ ਮੰਗਿਆ ਜਵਾਬ
Thursday, Nov 12, 2026 - 03:20 PM (IST)
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਈ। ਚੋਣਾਂ ਕਰਵਾਉਣ ਲਈ ਸਭ ਤੋਂ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਆਪਣਾ ਪੱਖ ਰੱਖਦਿਆਂ 2 ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ ਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਅਤੇ ਅਗਲੀ ਸੁਣਵਾਈ ਤੋਂ ਪਹਿਲਾਂ ਨਿਯੁਕਤੀ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਵੱਡੀ ਹੇਰਾਫੇਰੀ, ਲਿਆ ਗਿਆ ਵੱਡਾ ਐਕਸ਼ਨ
ਦੱਸਣਯੋਗ ਹੈ ਕਿ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਕਈ ਪਟੀਸ਼ਨਾਂ ਹਾਈਕੋਰਟ 'ਚ ਪੈਂਡਿੰਗ ਹਨ ਪਰ ਚੋਣਾਂ ਲਈ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋਣ ਕਾਰਨ ਚੋਣ ਕਰਵਾਉਣ ਦੀ ਪ੍ਰਕਿਰਿਆ ਅੱਗੇ ਨਹੀਂ ਵੱਧ ਰਹੀ ਹੈ। ਦਰਅਸਲ ਐੱਸ. ਜੀ. ਪੀ. ਸੀ. ਚੋਣਾਂ ਲਈ ਸੇਵਾਮੁਕਤ ਜੱਜ ਐੱਸ. ਐੱਸ. ਸਾਰੋਂ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਖੜ੍ਹਾ ਹੋ ਗਿਆ ਹੈ।
ਬੀਤੀ 30 ਸਤੰਬਰ ਨੂੰ ਵੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਮੁੱਖ ਚੋਂਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਨਿਰਦੇਸ਼ ਦਿੱਤੇ ਸਨ ਅਤੇ ਕੇਂਦਰ ਸਰਕਾਰ ਨੇ ਅੱਜ ਦੀ ਸੁਣਵਾਈ ਦੌਰਾਨ ਇਸ ਸਬੰਧੀ ਜਾਣਕਾਰੀ ਦੇਣੀ ਸੀ ਪਰ ਹੁਣ ਕੇਂਦਰ ਸਰਕਾਰ ਨੇ ਜਵਾਬ ਦਾਇਰ ਕਰਨ ਲਈ 2 ਹਫ਼ਤਿਆਂ ਦਾ ਸਮਾਂ ਮੰਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
