ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਹਾਈਕੋਰਟ ਦੀਆਂ ਸਖ਼ਤ ਹਦਾਇਤਾਂ

Thursday, Sep 12, 2024 - 04:07 PM (IST)

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਚ ਸਖ਼ਤ ਰੁਖ ਅਪਣਾਇਆ ਗਿਆ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਵੱਡੇ ਅਫ਼ਸਰਾਂ 'ਤੇ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਦੇ ਇੰਚਾਰਜ 'ਤੇ ਡਿਸਪਲੀਨਰੀ ਐਕਸ਼ਨ ਲਿਆ ਜਾਵੇ।

ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਅਲਰਟ ਨਾਲ ਲੋਕਾਂ ਲਈ ਜਾਰੀ ਹੋਈ Advisory, ਜ਼ਰਾ ਰਹੋ ਬਚ ਕੇ

ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ 'ਚ ਕੈਦੀਆਂ ਨੂੰ ਫੋਨ ਕਰਨ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 24 ਸਤੰਬਰ ਨੂੰ ਹੋਵੇਗੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਜੇਲ੍ਹਾਂ 'ਚ ਜੈਮਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ 'ਤੇ 600 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਵਾਸੀਓ ਹੋ ਜਾਓ Alert, ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ (ਵੀਡੀਓ)

ਇਸ ਮਾਮਲੇ 'ਚ ਬਣੀ ਐੱਸ. ਆਈ. ਟੀ. ਨੇ ਹਾਈਕੋਰਟ ਨੂੰ ਦੱਸਿਆ ਕਿ ਲਾਰੈਂਸ ਦੇ 2 ਇੰਟਰਵਿਊ ਹੋਏ ਸਨ। ਪਹਿਲੇ ਇੰਟਰਵਿਊ ਦੀ ਜਾਂਚ ਪੂਰੀ ਹੋਣ ਨੇੜੇ ਹੈ, ਜਦੋਂ ਕਿ ਦੂਜੇ ਇੰਟਰਵਿਊ ਸਬੰਧੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਉਸ ਨੂੰ ਰਾਜਸਥਾਨ ਟਰਾਂਸਫਰ ਕੀਤਾ ਜਾ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News