ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ HC ਦਾ ਸਖ਼ਤ ਰੁਖ਼, ਕਿਹਾ : ਕਾਰਵਾਈ ਤੋਂ ਪਿੱਛੇ ਨਹੀਂ ਹਟੇਗੀ ਅਦਾਲਤ
Thursday, Dec 21, 2023 - 11:52 PM (IST)
ਚੰਡੀਗੜ੍ਹ (ਹਾਂਡਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਕੀਤੀ ਗਈ ਇੰਟਰਵਿਊ ਦੇ ਮਾਮਲੇ 'ਚ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸਪੱਸ਼ਟ ਕਿਹਾ ਕਿ ਅਦਾਲਤ ਬਿਨਾਂ ਕੋਈ ਕਾਰਵਾਈ ਕੀਤੇ ਇਸ ਮਾਮਲੇ ਤੋਂ ਪਿੱਛੇ ਨਹੀਂ ਹਟੇਗੀ। ਇਸ ਸਬੰਧੀ ਅਦਾਲਤ ਨੇ ਨਵੀਂ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਹਿਊਮਨ ਰਾਈਟਸ ਡੀ.ਜੀ. ਪ੍ਰਮੋਦ ਕੁਮਾਰ ਕਰਨਗੇ।
ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ
ਇਸ ਵਿੱਚ ਦੋ ਹੋਰ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਈ.ਪੀ.ਐੱਸ. ਰਾਹੁਲ ਕੁਮਾਰ ਅਤੇ ਕਿਤਾਂਬਰੀ ਜਗਦਾਲੇ ਸ਼ਾਮਲ ਹਨ। ਇਹ ਜਾਂਚ ਕਮੇਟੀ 10 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰੇਗੀ ਅਤੇ ਦੱਸੇਗੀ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕੀਤਾ ਹੈ। ਜਸਟਿਸ ਅਨੂਪ ਇੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਹਾਈ ਕੋਰਟ ਸਮੇਂ-ਸਮੇਂ 'ਤੇ ਹੋਣ ਵਾਲੀਆਂ ਗਤੀਵਿਧੀਆਂ ਅਤੇ ਜੇਲ੍ਹ 'ਚ ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਰੱਖੇਗੀ।
ਇਹ ਵੀ ਪੜ੍ਹੋ- ''ਮੈਂ ਕਾਨੂੰਨ ਨੂੰ ਨਹੀਂ ਮੰਨਦਾ'' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
ਇਸ ਮਾਮਲੇ 'ਚ 9 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੁਝ ਨਹੀਂ ਹੋਇਆ, ਜਿਸ ਕਾਰਨ ਹੁਣ ਹਾਈਕੋਰਟ ਨੂੰ ਨਵੀਂ SIT ਬਣਾਉਣੀ ਪਈ ਹੈ। ਅਦਾਲਤ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਵਰਗੇ ਗੈਂਗਸਟਰ ਦਾ ਇੰਟਰਵਿਊ ਪ੍ਰਕਾਸ਼ਿਤ ਕਰਨਾ ਜਿਸ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ, ਨੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇੰਟਰਵਿਊ ਤੋਂ ਬਾਅਦ ਨੌਜਵਾਨ ਸੋਚਣ ਲੱਗੇ ਹਨ ਕਿ ਜੇਲ੍ਹ 'ਚ ਬੰਦ ਗੈਂਗਸਟਰਾਂ ਦੀ ਜ਼ਿੰਦਗੀ ਬਹੁਤ ਵਧੀਆ ਹੈ ਜੋ ਉਨ੍ਹਾਂ ਨੂੰ ਅਪਰਾਧਿਕ ਦੁਨੀਆ 'ਚ ਖਿੱਚ ਰਹੀ ਹੈ।
ਇਹ ਵੀ ਪੜ੍ਹੋ- ਪਲਾਸਟਿਕ ਡੋਰ ਨੇ ਵੱਢਿਆ ਨੌਜਵਾਨ ਦਾ ਗਲਾ, ਤੜਫਦਾ ਰਿਹਾ ਪਰ ਕਿਸੇ ਨੇ ਨਹੀਂ ਕੀਤੀ ਮਦਦ
ਉਨ੍ਹਾਂ ਮੀਡੀਆ ਦੀ ਆਜ਼ਾਦੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੀਡੀਆ ਨੂੰ ਮਿਲੀ ਆਜ਼ਾਦੀ ਦਾ ਇਹ ਮਤਲਬ ਨਹੀਂ ਕਿ ਤੁਸੀਂ ਇੱਕ ਬਦਮਾਸ਼ ਅਪਰਾਧੀ ਨੂੰ ਲੋਕਾਂ ਸਾਹਮਣੇ ਹੀਰੋ ਬਣਾ ਕੇ ਪੇਸ਼ ਕਰੋ, ਜਿਵੇਂ ਲਾਰੈਂਸ ਬਿਸ਼ਨੋਈ ਨੂੰ ਕੀਤਾ ਗਿਆ ਸੀ, ਜਿਸ ਦੇ ਖਿਲਾਫ ਹੁਣ ਤੱਕ 71 ਗੰਭੀਰ ਅਪਰਾਧਾਂ ਦੇ ਕੇਸ ਦਰਜ ਹਨ।
ਇਹ ਵੀ ਪੜ੍ਹੋ- ਇਕ ਹੋਰ ਵੀਡੀਓ ਕਾਰਨ ਮੁੜ ਵਿਵਾਦਾਂ 'ਚ ਘਿਰਿਆ 'ਕੁੱਲ੍ਹੜ ਪਿੱਜ਼ਾ ਕਪਲ', ਨਿਹੰਗ ਸਿੰਘਾਂ ਨੇ ਦੁਕਾਨ ਨੂੰ ਪਾਇਆ ਘੇਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8