ਉੱਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰ

Monday, Oct 10, 2022 - 09:46 PM (IST)

ਉੱਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰ

ਚੰਡੀਗੜ੍ਹ (ਬਿਊਰੋ) : ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਖੇਤਰ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਜਿਸ ਵੱਲ ਸਰਕਾਰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਸੂਬੇ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਰੱਖੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਛੇ ਮਹੀਨਿਆਂ ਦੇ ਹੀ ਥੋੜੇ ਸਮੇਂ ਅੰਦਰ ਉਚ ਸਿੱਖਿਆ ਖੇਤਰ ਵਿੱਚ ਕਈ ਪੁਲਾਂਘਾਂ ਪੁੱਟੀਆਂ ਹਨ। ਪਿਛਲੇ ਛੇ ਸਾਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਯੂਨੀਵਰਸਿਟੀ-ਕਾਲਜਾਂ ਦੇ ਅਧਿਆਪਕਾਂ ਨੂੰ ਯੂ.ਜੀ.ਸੀ. ਸਕੇਲ ਦਿੱਤੇ ਗਏ। ਪਿਛਲੇ ਲੰਬੇ ਸਮੇਂ ਤੋਂ ਕਾਲਜਾਂ ਵਿਚ ਭਰਤੀ ਨਾ ਹੋਣ ਕਾਰਨ ਗੈਸਟ ਫੈਕਲਟੀ ਅਤੇ ਪਾਰਟ ਟਾਈਮ ਲੈਕਚਰਾਰਾਂ ਸਹਾਰੇ ਹੀ ਬਹੁਤੇ ਕਾਲਜ ਚੱਲ ਰਹੇ ਹਨ। ਸਰਕਾਰ ਵੱਲੋਂ ਇਨਾਂ ਅਧਿਆਪਕਾਂ ਦੇ ਮਿਹਨਤਾਨੇ ਵਿੱਚ ਵੀ ਵਾਧਾ ਕੀਤਾ ਗਿਆ। ਇਸ ਤੋਂ ਇਲਾਵਾ ਇਸ ਕਾਡਰ ਛੁੱਟੀਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ

ਪੂਟਾ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮੰਗ ਉਤੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਪਹਿਲਾਂ ਹੀ ਸੂਬੇ ਦੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਉਤੇ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਵਾਅਦੇ ਨਹੀਂ ਵੀ ਪੂਰੇ ਕੀਤੇ ਗਏ, ਉਨਾਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ, ਜਿਵੇਂ ਕਿ ਇਕ ਵਿਧਾਇਕ-ਇਕ ਪੈਨਸ਼ਨ ਆਦਿ।

ਇਹ ਖ਼ਬਰ ਵੀ ਪੜ੍ਹੋ - ਟਰਾਂਸਪੋਰਟ ਵਿਭਾਗ ਦੀ ਕਮਾਈ ’ਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਹੋਇਆ ਵਾਧਾ : ਲਾਲਜੀਤ ਭੁੱਲਰ

ਇਸ ਤੋਂ ਪਹਿਲਾਂ ਪੂਟਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਦਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਮ੍ਰਿਤਿੁੰਜੇ ਕੁਮਾਰ ਨੇ ਮੀਤ ਹੇਅਰ ਦਾ ਸਵਾਗਤ ਕਰਦਿਆਂ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਜਿਨਾਂ ਪਿਛਲੇ ਛੇ ਸਾਲਾਂ ਤੋਂ ਕਾਲਜ-ਯੂਨੀਵਰਸਿਟੀ ਅਧਿਆਪਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਯੂ.ਜੀ.ਸੀ. ਸਕੇਲ ਦਿੱਤੇ। ਉਨਾਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੀ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੇ ਨਰਿੰਦਰ ਸਵਨਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਗੋਲਡੀ ਖਰੜ ਆਦਿ ਵੀ ਮੌਜੂਦ ਰਹੇ।


author

Anuradha

Content Editor

Related News