ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ ''ਤੇ ਵਾਪਰੇ ਹਾਦਸੇ ''ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Tuesday, Sep 15, 2026 - 06:15 PM (IST)

ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ ''ਤੇ ਵਾਪਰੇ ਹਾਦਸੇ ''ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਅੱਜ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪਿੰਡ ਰਾਮਗੜ੍ਹ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ,  ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਹਿੰਮਤਪੁਰਾ ਜੋ ਕਿ ਆਪਣੀ ਗੱਡੀ 'ਤੇ ਸਵਾਰ ਹੋ ਕੇ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ

ਇਸ ਦੌਰਾਨ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪਿੰਡ ਰਾਮਗੜ੍ਹ ਨੇੜੇ ਉਸ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਹਿੰਮਤਪੁਰਾ ਵਿਖੇ ਭਾਰੀ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News